ਨਵੀਂ ਦਿੱਲੀ – ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਰੀਬ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਇਹ ਬਾਲਣ ਦੀਆਂ ਕੀਮਤਾਂ ਵਿੱਚ ਦੂਜਾ ਵਾਧਾ ਹੈ। ਇਸ ਤੋਂ ਪਹਿਲਾਂ 15 ਮਈ ਨੂੰ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।ਨਵੇਂ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 87 ਪੈਸੇ ਵੱਧ ਕੇ 98.64 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ ਦੀ ਕੀਮਤ 91 ਪੈਸੇ ਵੱਧ ਕੇ 91.58 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ।
ਇਸ ਤੋਂ ਪਹਿਲਾਂ ਦਿੱਲੀ ਵਿੱਚ ਪੈਟਰੋਲ 97.77 ਰੁਪਏ ਅਤੇ ਡੀਜ਼ਲ 90.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਸੀ।ਪੰਜਾਬ ਵਿੱਚ ਵੀ ਪੈਟਰੋਲ ਦੀ ਕੀਮਤ 102 ਰੁਪਏ ਪ੍ਰਤੀ ਲੀਟਰ ਦੇ ਪੱਧਰ ਨੂੰ ਪਾਰ ਕਰ ਗਈ ਹੈ, ਜਿਸ ਨਾਲ ਆਮ ਲੋਕਾਂ ਦੀ ਜੇਬ 'ਤੇ ਹੋਰ ਬੋਝ ਪਿਆ ਹੈ।

0 Comments