ਨਵੀਂ ਦਿੱਲੀ — ਸੋਨੀਆ ਗਾਂਧੀ ਨੂੰ ਅੱਜ ਮੇਦਾਂਤਾ - ਦ ਮੈਡੀਸਿਟੀ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ ਉਨ੍ਹਾਂ ਦੀ ਇੱਕ ਛੋਟੀ ਡਾਕਟਰੀ ਪ੍ਰਕਿਰਿਆ ਕੀਤੀ ਜਾਣੀ ਹੈ।ਇਸ ਤੋਂ ਪਹਿਲਾਂ ਮਾਰਚ ਮਹੀਨੇ ਦੇ ਸ਼ੁਰੂ ਵਿੱਚ ਸਿਹਤ ਸੰਬੰਧੀ ਸਮੱਸਿਆ ਕਾਰਨ ਉਨ੍ਹਾਂ ਨੂੰ ਸਰ ਗੰਗਾ ਰਾਮ ਹਸਪਤਾਲ ਵਿੱਚ ਵੀ ਦਾਖਲ ਕਰਵਾਇਆ ਗਿਆ ਸੀ। ਉਸ ਸਮੇਂ ਡਾਕਟਰਾਂ ਦੀ ਵਿਸ਼ੇਸ਼ ਟੀਮ ਨੇ ਕੁਝ ਦਿਨਾਂ ਤੱਕ ਉਨ੍ਹਾਂ ਦੀ ਨਿਗਰਾਨੀ ਕੀਤੀ ਸੀ।
ਫਿਲਹਾਲ ਡਾਕਟਰਾਂ ਵੱਲੋਂ ਸੋਨੀਆ ਗਾਂਧੀ ਦੀ ਸਿਹਤ 'ਤੇ ਨਜ਼ਦੀਕੀ ਨਿਗਰਾਨੀ ਰੱਖੀ ਜਾ ਰਹੀ ਹੈ।
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
© Punjab Lok Samachar | All Rights Reserved











0 Comments