ਪਟਿਆਲਾ – ਕੇਂਦਰੀ ਜੇਲ੍ਹ ਪਟਿਆਲਾ ਵਿੱਚੋਂ ਤਿੰਨ ਕੈਦੀ ਫਰਾਰ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਤਿੰਨੇ ਕੈਦੀ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਜੇਲ੍ਹ ਅੰਦਰ ਬੰਦ ਸਨ ਅਤੇ ਉਨ੍ਹਾਂ ਦਾ ਸੰਬੰਧ ਅੰਮ੍ਰਿਤਸਰ ਨਾਲ ਦੱਸਿਆ ਜਾ ਰਿਹਾ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਆਈ.ਜੀ. ਜੇਲ੍ਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਦੇ ਨਾਲ ਹੀ Punjab Police ਅਤੇ CIA Patiala ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਫਰਾਰ ਕੈਦੀਆਂ ਦੀ ਭਾਲ ਕੀਤੀ ਗਈ।
ਸੂਤਰਾਂ ਮੁਤਾਬਕ ਪੁਲਿਸ ਨੂੰ ਇਸ ਕਾਰਵਾਈ ਦੌਰਾਨ ਵੱਡੀ ਸਫਲਤਾ ਮਿਲੀ ਹੈ ਅਤੇ ਤਿੰਨਾਂ ਵਿੱਚੋਂ ਦੋ ਕੈਦੀਆਂ ਨੂੰ ਮੁੜ ਕਾਬੂ ਕਰ ਲਿਆ ਗਿਆ ਹੈ, ਜਦਕਿ ਤੀਜੇ ਕੈਦੀ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੈਦੀ ਕਿਹੜੀਆਂ ਹਾਲਾਤਾਂ ਵਿੱਚ ਜੇਲ੍ਹ ਵਿੱਚੋਂ ਭੱਜਣ ਵਿੱਚ ਕਾਮਯਾਬ ਹੋਏ। ਇਸ ਘਟਨਾ ਤੋਂ ਬਾਅਦ ਜੇਲ੍ਹ ਦੀ ਸੁਰੱਖਿਆ ਪ੍ਰਣਾਲੀ 'ਤੇ ਵੀ ਕਈ ਸਵਾਲ ਖੜ੍ਹੇ ਹੋ ਰਹੇ ਹਨ।











0 Comments