ਚੰਡੀਗੜ੍ਹ, — ਭਾਜਪਾ ਨੇ ਪੰਜਾਬ ਭਰ ਵਿੱਚ ਹੋ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਅਧਿਕਾਰਿਕ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਦੇ ਵਾਰਡਾਂ ਲਈ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰਾਂ ਦੇ ਨਾਮ ਸ਼ਾਮਲ ਹਨ।
ਪਾਰਟੀ ਦੇ ਸੂਬਾਈ ਆਗੂਆਂ ਨੇ ਕਿਹਾ ਕਿ ਉਮੀਦਵਾਰਾਂ ਦੀ ਚੋਣ ਦੌਰਾਨ ਸਥਾਨਕ ਇਕਾਈਆਂ ਦੀ ਰਾਏ, ਵਰਕਰਾਂ ਦੀ ਨਿਸ਼ਠਾ, ਜਨ ਸੇਵਾ ਅਤੇ ਲੋਕਾਂ ਵਿੱਚ ਉਮੀਦਵਾਰਾਂ ਦੀ ਪਕੜ ਨੂੰ ਵਿਸ਼ੇਸ਼ ਤੌਰ ‘ਤੇ ਧਿਆਨ ਵਿੱਚ ਰੱਖਿਆ ਗਿਆ ਹੈ। ਭਾਜਪਾ ਨੇ ਇਸ ਚੋਣ ਨੂੰ ਸ਼ਹਿਰੀ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ-ਮੁਕਤ ਨਗਰ ਪ੍ਰਬੰਧਨ ਦੇ ਮੁੱਦਿਆਂ ‘ਤੇ ਲੜਨ ਦਾ ਐਲਾਨ ਕੀਤਾ ਹੈ।ਪਾਰਟੀ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਲੋਕ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਨੂੰ ਇੱਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਉਮੀਦਵਾਰ ਆਪਣੇ-ਆਪਣੇ ਵਾਰਡਾਂ ਵਿੱਚ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਦੇ ਵਿਸਥਾਰ, ਸਫਾਈ ਪ੍ਰਬੰਧ, ਪੀਣ ਵਾਲੇ ਪਾਣੀ, ਸਟ੍ਰੀਟ ਲਾਈਟਾਂ ਅਤੇ ਸੀਵਰੇਜ ਵਰਗੇ ਮੁੱਦਿਆਂ ਨੂੰ ਲੈ ਕੇ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚ ਕਰਨਗੇ।
ਭਾਜਪਾ ਨੇ ਆਪਣੇ ਸਮੂਹ ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਚੋਣ ਪ੍ਰਚਾਰ ਵਿੱਚ ਜੁਟਣ। ਪਾਰਟੀ ਅਨੁਸਾਰ, ਇਹ ਚੋਣਾਂ ਪੰਜਾਬ ਦੇ ਸ਼ਹਿਰੀ ਪ੍ਰਸ਼ਾਸਨ ਦੀ ਦਿਸ਼ਾ ਨਿਰਧਾਰਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।











0 Comments