YouTube Subscribe Popup
|

ad

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਕਰਵਟ, 14 ਜੂਨ ਤੱਕ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ

ਚੰਡੀਗੜ੍ਹ, 11 ਜੂਨ - ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਦਾ ਮਿਜ਼ਾਜ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ 14 ਜੂਨ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ, ਤੇਜ਼ ਹਵਾਵਾਂ, ਗਰਜ-ਚਮਕ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਟ੍ਰਾਈਸਿਟੀ ਖੇਤਰ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਲਈ ਅਗਲੇ ਤਿੰਨ ਘੰਟਿਆਂ ਦੌਰਾਨ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਬੁੱਧਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 46.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ ਰਾਜ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਅਤੇ ਗਰਜ-ਚਮਕ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕਰੀਬ 10 ਜ਼ਿਲ੍ਹਿਆਂ ਵਿੱਚ ਗੜੇਮਾਰੀ ਦੀ ਵੀ ਚੇਤਾਵਨੀ ਦਿੱਤੀ ਗਈ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ ਅਤੇ ਫਤਿਹਗੜ੍ਹ ਸਾਹਿਬ ਸਮੇਤ ਹੋਰ ਇਲਾਕੇ ਸ਼ਾਮਲ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਬਦਲਦੇ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਜ਼ਰੂਰੀ ਸੁਰੱਖਿਆ ਉਪਾਅ ਅਪਣਾਉਣ ਦੀ ਸਲਾਹ ਦਿੱਤੀ ਹੈ।



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 

©Punjab Lok Samachar | All Rights Reserved

Post a Comment

0 Comments