ਨਵੀਂ ਦਿੱਲੀ, 12 ਜੂਨ – ਦਿੱਲੀ ਦੇ ਤੁਗਲਕਾਬਾਦ ਇਲਾਕੇ ਵਿਚ ਇਕ ਪੰਜ ਮੰਜ਼ਿਲਾ ਇਮਾਰਤ ਵਿਚ ਲੱਗੀ ਭਿਆਨਕ ਅੱਗ ਕਾਰਨ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਿਨ੍ਹਾਂ ਵਿਚ ਇਕ ਨੌਜਵਾਨ ਅਤੇ ਦੋ ਔਰਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਛੇ ਹੋਰ ਲੋਕਾਂ ਨੂੰ ਸੁਰੱਖਿਅਤ ਬਚਾ ਕੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।ਮੁੱਢਲੀ ਜਾਣਕਾਰੀ ਮੁਤਾਬਕ ਅੱਗ ਇਮਾਰਤ ਦੀ ਪਾਰਕਿੰਗ ਵਿਚ ਖੜ੍ਹੇ ਵਾਹਨਾਂ ਤੋਂ ਲੱਗੀ, ਜੋ ਕੁਝ ਹੀ ਸਮੇਂ ਵਿਚ ਪੂਰੀ ਇਮਾਰਤ ਵਿਚ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।ਫਾਇਰ ਵਿਭਾਗ ਅਨੁਸਾਰ ਵੀਰਵਾਰ ਤੜਕੇ 2:35 ਤੋਂ 2:37 ਵਜੇ ਦਰਮਿਆਨ ਐਮਰਜੈਂਸੀ ਕਾਲਾਂ ਪ੍ਰਾਪਤ ਹੋਈਆਂ। ਇਹ ਅੱਗ ਤਾਰਾ ਅਪਾਰਟਮੈਂਟਸ ਨੇੜੇ ਲੇਨ ਨੰਬਰ-1 ਵਿਚ ਸਥਿਤ ਇਕ ਇਮਾਰਤ ਵਿਚ ਲੱਗੀ ਸੀ। ਇਮਾਰਤ ਅੰਦਰ ਕਈ ਲੋਕਾਂ ਦੇ ਫਸੇ ਹੋਣ ਦੀਆਂ ਸੂਚਨਾਵਾਂ ਤੋਂ ਬਾਅਦ ਫਾਇਰਫਾਈਟਰਾਂ ਨੇ ਛੱਤ ਦਾ ਤਾਲਾ ਕੱਟ ਕੇ ਲੋਕਾਂ ਨੂੰ ਬਾਹਰ ਕੱਢਿਆ। ਕਰੀਬ ਸਵੇਰੇ 3:45 ਵਜੇ ਤੱਕ ਅੱਗ 'ਤੇ ਕਾਬੂ ਪਾ ਲਿਆ ਗਿਆ। ਅਧਿਕਾਰੀਆਂ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।












0 Comments