YouTube Subscribe Popup
|

ad

661 ਕਰੋੜ ਰੁਪਏ ਦੇ ਸਰਕਾਰੀ ਫ਼ੰਡ ਘੁਟਾਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ, 6 ਠਿਕਾਣਿਆਂ 'ਤੇ ਛਾਪੇ

ਨਵੀਂ ਦਿੱਲੀ, 7 ਜੂਨ - ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ 661 ਕਰੋੜ ਰੁਪਏ ਦੇ ਕਥਿਤ ਸਰਕਾਰੀ ਫ਼ੰਡ ਘੁਟਾਲੇ ਦੀ ਜਾਂਚ ਦੇ ਸਿਲਸਿਲੇ ਵਿਚ ਚੰਡੀਗੜ੍ਹ, ਪੰਚਕੂਲਾ ਅਤੇ ਦਿੱਲੀ-ਐਨਸੀਆਰ ਦੇ 6 ਵੱਖ-ਵੱਖ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਮਾਮਲੇ ਨਾਲ ਜੁੜੇ ਮਹੱਤਵਪੂਰਨ ਸਬੂਤ, ਵਿੱਤੀ ਰਿਕਾਰਡ ਅਤੇ ਹੋਰ ਦਸਤਾਵੇਜ਼ ਇਕੱਠੇ ਕਰਨ ਲਈ ਕੀਤੀ ਜਾ ਰਹੀ ਹੈ। ਸੀ.ਬੀ.ਆਈ. ਦੀਆਂ ਟੀਮਾਂ ਵੱਲੋਂ ਸੰਬੰਧਿਤ ਵਿਅਕਤੀਆਂ ਅਤੇ ਸੰਸਥਾਵਾਂ ਦੇ ਦਫ਼ਤਰਾਂ ਅਤੇ ਹੋਰ ਥਾਵਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਜਾਂਚ ਏਜੰਸੀ ਦਾ ਮੰਨਣਾ ਹੈ ਕਿ ਇਸ ਕਾਰਵਾਈ ਨਾਲ ਘੁਟਾਲੇ ਨਾਲ ਜੁੜੇ ਅਹਿਮ ਤੱਥ ਸਾਹਮਣੇ ਆ ਸਕਦੇ ਹਨ। ਮਾਮਲੇ ਦੀ ਜਾਂਚ ਜਾਰੀ ਹੈ।


PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 

©Punjab Lok Samachar | All Rights Reserved

Post a Comment

0 Comments