YouTube Subscribe Popup
|

ad

ਪੰਜਾਬ 'ਚ ਹੀਟਵੇਵ ਦਾ ਕਹਿਰ, 9 ਜ਼ਿਲ੍ਹਿਆਂ ਲਈ ਯੈਲੋ ਅਲਰਟ; 11 ਜੂਨ ਤੋਂ ਮੌਸਮ ਬਦਲਣ ਦੇ ਆਸਾਰ

ਚੰਡੀਗੜ੍ਹ, 10 ਜੂਨ (ਚੰਡੀਗੜ੍ਹ ਬਿਓਰੋ) – ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਗਰਮੀ ਦਾ ਦੌਰ ਜਾਰੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ 9 ਜ਼ਿਲ੍ਹਿਆਂ ਲਈ ਹੀਟਵੇਵ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ 11 ਜੂਨ ਤੋਂ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ ਅਤੇ ਕੁਝ ਇਲਾਕਿਆਂ ਵਿੱਚ ਗੜੇਮਾਰੀ ਦੇ ਨਾਲ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਸੂਬੇ ਭਰ ਵਿੱਚ ਤਾਪਮਾਨ ਆਮ ਨਾਲੋਂ 3.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ, ਜਦਕਿ ਬਠਿੰਡਾ ਵਿੱਚ ਸਭ ਤੋਂ ਵੱਧ 46.8 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ, ਜੋ ਇਸ ਜੂਨ ਮਹੀਨੇ ਦਾ ਸਭ ਤੋਂ ਉੱਚਾ ਤਾਪਮਾਨ ਹੈ। ਮੌਸਮ ਕੇਂਦਰ ਮੁਤਾਬਕ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਕੁਝ ਖੇਤਰਾਂ ਵਿੱਚ ਗਰਮੀ ਦੀ ਲਹਿਰ ਦਾ ਵੱਧ ਅਸਰ ਰਹਿਣ ਦੀ ਸੰਭਾਵਨਾ ਹੈ, ਜਦਕਿ ਮੌਸਮ ਫਿਲਹਾਲ ਖੁਸ਼ਕ ਰਹਿਣ ਦੀ ਉਮੀਦ ਹੈ।



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 

©Punjab Lok Samachar | All Rights Reserved

Post a Comment

0 Comments