ਚੰਡੀਗੜ੍ਹ, 3 ਜੂਨ : Shiromani Akali Dal ਦੇ ਮੁੱਖ ਬੁਲਾਰੇ ਅਤੇ ਲੀਗਲ ਸੈੱਲ ਦੇ ਪ੍ਰਧਾਨ Arshdeep Singh Kler ਨੇ ਕਿਹਾ ਹੈ ਕਿ ਮਾਨਯੋਗ Punjab and Haryana High Court ਨੇ ਜੋਬਨਜੀਤ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਅਤੇ ਅਸੰਵਿਧਾਨਕ ਕਰਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਜੋਬਨਜੀਤ ਦੀ ਗ੍ਰਿਫ਼ਤਾਰੀ ਕਾਨੂੰਨੀ ਮਾਪਦੰਡਾਂ ਅਨੁਸਾਰ ਨਹੀਂ ਸੀ। ਇਸ ਲਈ ਅਦਾਲਤ ਨੇ ਜੋਬਨਜੀਤ ਨੂੰ ਤੁਰੰਤ ਰਿਹਾਅ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਫ਼ੈਸਲਾ ਸੰਵਿਧਾਨਕ ਅਧਿਕਾਰਾਂ ਅਤੇ ਨਿਆਂ ਪ੍ਰਣਾਲੀ ਦੀ ਮਜ਼ਬੂਤੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਇਸ ਫ਼ੈਸਲੇ ਨਾਲ ਕਾਨੂੰਨ ਦੀ ਪਾਲਣਾ ਅਤੇ ਨਾਗਰਿਕਾਂ ਦੇ ਅਧਿਕਾਰਾਂ ਦੀ ਰੱਖਿਆ ਨੂੰ ਹੋਰ ਬਲ ਮਿਲਿਆ ਹੈ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸੰਬੰਧਿਤ ਅਧਿਕਾਰੀਆਂ ਨੂੰ ਜੋਬਨਜੀਤ ਦੀ ਤੁਰੰਤ ਰਿਹਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।


0 Comments