ਸਮਾਣਾ, 10 ਜੂਨ (ਸਿਆਸੀ ਡੈਸਕ) - ਸਾਬਕਾ ਕੈਬਨਿਟ ਮੰਤਰੀ ਅਤੇ 'ਆਪ' ਆਗੂ ਸੁਰਜੀਤ ਸਿੰਘ ਰੱਖੜਾ ਵੱਲੋਂ ਮਾਨ ਸਰਕਾਰ ਦੁਆਰਾ ਸ਼ੁਰੂ ਕੀਤੀ ‘ਮੇਰੀ ਰਸੋਈ’ ਯੋਜਨਾ ਤਹਿਤ ਹਲਕਾ ਸਮਾਣਾ ਦੇ ਪਿੰਡ ਕਲਿਆਣ ਅਤੇ ਦਦਹੇੜਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮਾਨ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ-ਕਲਿਆਣਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ‘ਮੇਰੀ ਰਸੋਈ’ ਯੋਜਨਾ ਦਾ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਤੱਕ ਰਸੋਈ ਦੀਆਂ ਜ਼ਰੂਰੀ ਵਸਤਾਂ ਪਹੁੰਚਾ ਕੇ ਉਨ੍ਹਾਂ ਨੂੰ ਮਹਿੰਗਾਈ ਦੇ ਦੌਰ ਵਿੱਚ ਰਾਹਤ ਪ੍ਰਦਾਨ ਕਰਨਾ ਹੈ। ਸ. ਰੱਖੜਾ ਨੇ ਕਿਹਾ ਕਿ ਹਲਕਾ ਸਮਾਣਾ ਦੇ ਸਰਬਪੱਖੀ ਵਿਕਾਸ ਹਿੱਤ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾਵੇਗੀ। ਇਸ ਸਮੇਂ ਲਾਭਪਾਤਰੀ ਪਰਿਵਾਰਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਪ੍ਰਗਟ ਕੀਤਾ।
ਇਸ ਮੌਕੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਰਘਵੀਰ ਸਿੰਘ, ਦਰਸ਼ਨ ਸਿੰਘ ਭੰਗੂ, ਰਣਜੀਤ ਸਿੰਘ, ਜਰਨੈਲ ਸਿੰਘ, ਸਿਕੰਦਰ ਸਿੰਘ ਭੰਗੂ, ਹਰਦੀਪ ਸਿੰਘ, ਕਮਲਜੀਤ ਸਿੰਘ, ਰਾਮ ਸਿੰਘ ਨੰਬਰਦਾਰ, ਹਰਪ੍ਰੀਤ ਸਿੰਘ, ਗੁਰਜੰਟ ਸਿੰਘ, ਕੁਲਵੰਤ ਸਿੰਘ, ਸਾਬਕਾ ਸਰਪੰਚ ਮੇਵਾ ਸਿੰਘ, ਗੁਰਸੇਵਕ ਸਿੰਘ, ਰਣਜੀਤ ਸਿੰਘ ਧਾਲੀਵਾਲ, ਬਹਾਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ।











0 Comments