YouTube Subscribe Popup
|

ad

ਚਰਨਜੀਤ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਸਾਬਕਾ ਸਰਪੰਚ ਅਕਾਲੀ ਦਲ ਛੱਡ ਕੇ 'ਆਪ' 'ਚ ਹੋਈ ਸ਼ਾਮਲ



ਸਮਾਣਾ, 11 ਜੂਨ (ਸਿਆਸੀ ਡੈਸਕ) - ਸਾਬਕਾ ਕੈਬਨਿਟ ਮੰਤਰੀ ਅਤੇ 'ਆਪ' ਆਗੂ ਸੁਰਜੀਤ ਸਿੰਘ ਰੱਖੜਾ ਦੇ ਛੋਟੇ ਭਰਾ ਚਰਨਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡ ਮੈਂਣ ਤੋਂ ਸਾਬਕਾ ਸਰਪੰਚ ਬੀਬੀ ਜਸਵਿੰਦਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਦੇ ਸਪੁੱਤਰ ਗੁਰਜੀਤ ਸਿੰਘ ਵੀ ਨਾਲ ਮੌਜੂਦ ਸਨ। ਚਰਨਜੀਤ ਸਿੰਘ ਧਾਲੀਵਾਲ ਨੇ ਰੱਖੜਾ ਟੈਕਨਾਲੋਜੀ, ਪਟਿਆਲਾ ਵਿਖੇ ਬੀਬੀ ਜਸਵਿੰਦਰ ਕੌਰ ਅਤੇ ਗੁਰਜੀਤ ਸਿੰਘ ਦਾ ਨਿੱਘਾ ਸਵਾਗਤ ਕਰਦਿਆਂ ‘ਆਪ’ ਪਰਿਵਾਰ ਵਿੱਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ। ਇਸ ਸਮੇਂ ਧਾਲੀਵਾਲ ਨੇ ਕਿਹਾ ਕਿ ਹਲਕਾ ਸਮਾਣਾ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਆਗੂਆਂ ਦਾ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਾਰਟੀ ਦੀ ਵਧਦੀ ਹਰਮਨ ਪਿਆਰਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਨੂੰ ਸਿਰਫ਼ ਆਪਣਾ ਸਿਆਸੀ ਹਲਕਾ ਨਹੀਂ, ਸਗੋਂ ਆਪਣਾ ਪਰਿਵਾਰ ਸਮਝ ਕੇ ਲੋਕਾਂ ਦੀ ਸੇਵਾ ਕੀਤੀ ਹੈ, ਜਿਸ ਕਾਰਨ ਸਮਾਣਾ ਵਾਸੀਆਂ ਵੱਲੋਂ ਉਨ੍ਹਾਂ ਨੂੰ ਭਰਪੂਰ ਪਿਆਰ, ਸਤਿਕਾਰ ਅਤੇ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਬੀਬੀ ਜਸਵਿੰਦਰ ਕੌਰ ਦਾ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕਾ ਸਮਾਣਾ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।


PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 

©Punjab Lok Samachar | All Rights Reserved

Post a Comment

0 Comments