ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਸਮਾਣਾ ’ਚ ‘ਆਪ’ ਦਾ ਵਧਿਆ ਕਾਫ਼ਲਾ, ਕੌਂਸਲਰ ਕੋਮਲ ਮਹੰਤ ਨੇ ਫੜ੍ਹਿਆ 'ਆਪ' ਦਾ ਪੱਲਾ
ਸਮਾਣਾ, 12 ਜੂਨ (ਸਟਾਫ਼ ਰਿਪੋਟਰ) - ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਸਮਾਣਾ ਵਿੱਚ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਵਾਰਡ ਨੰਬਰ 18 ਤੋਂ ਕੌਂਸਲਰ ਕੋਮਲ ਮਹੰਤ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਸੁਰਜੀਤ ਸਿੰਘ ਰੱਖੜਾ ਵੱਲੋਂ ਕੋਮਲ ਮਹੰਤ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅਜ਼ਾਦ ਕੌਂਸਲਰ ਅਮਨਦੀਪ ਕੌਰ ਸੁਪਤਨੀ ਨਿਸ਼ਾਨ ਸਿੰਘ ਚੀਮਾ ਵੀ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਏ ਸਨ। ਹੁਣ ਕੋਮਲ ਮਹੰਤ ਦੀ ਸ਼ਮੂਲੀਅਤ ਨਾਲ ਸਮਾਣਾ ਨਗਰ ਕੌਂਸਲ ਵਿੱਚ ‘ਆਪ’ ਨਾਲ ਸੰਬੰਧਿਤ ਕੌਂਸਲਰਾਂ ਦੀ ਗਿਣਤੀ 13 ਤੋਂ ਵੱਧ ਕੇ 15 ਹੋ ਗਈ ਹੈ, ਜਿਸ ਨਾਲ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਈ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜਨਾ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ, ਵਿਕਾਸਮੁਖੀ ਸੋਚ ਅਤੇ ਲੋਕ ਸੇਵਾ ਨੂੰ ਸਮਰਪਿਤ ਰਾਜਨੀਤੀ ’ਤੇ ਲੋਕਾਂ ਦੇ ਵੱਧਦੇ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕੋਮਲ ਮਹੰਤ ਅਤੇ ਉਨ੍ਹਾਂ ਦੇ ਸਾਥੀਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ‘ਆਪ’ ਨੂੰ ਸਮਾਣਾ ਵਿੱਚ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕ ਸੇਵਾ ਦੇ ਕਾਰਜਾਂ ਨੂੰ ਹੋਰ ਗਤੀ ਮਿਲੇਗੀ।











0 Comments