YouTube Subscribe Popup
|

ad

ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾਉਣ ਲਈ ਪਾਰਟੀ ਮਜ਼ਬੂਤੀ ਨਾਲ ਅੱਗੇ ਵੱਧ ਰਹੀ : ਮਨੋਹਰ ਲਾਲ ਖੱਟਰ


ਅੰਮ੍ਰਿਤਸਰ, 13 ਜੂਨ : ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਅਗਲੀ ਸਰਕਾਰ ਬਣਾਉਣ ਲਈ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ ਅਤੇ ਸੱਤਾ ਵਿੱਚ ਆ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਵਚਨਬੱਧ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ।

ਕੇਂਦਰੀ ਮੰਤਰੀ ਅੱਜ ਅੰਮ੍ਰਿਤਸਰ ਵਿਖੇ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਬਾਰੇ ਵੀ ਚਰਚਾ ਕੀਤੀ।

ਖੱਟਰ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਪੰਜਾਬ ਵਿੱਚ ਆਪਣਾ ਜਨਾਧਾਰ ਹੋਰ ਮਜ਼ਬੂਤ ਕਰੇਗੀ ਅਤੇ ਲੋਕਾਂ ਦੀ ਭਲਾਈ ਲਈ ਪ੍ਰਭਾਵਸ਼ਾਲੀ ਕਦਮ ਚੁੱਕੇਗੀ।




PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 

©Punjab Lok Samachar | All Rights Reserved

Post a Comment

0 Comments