YouTube Subscribe Popup
|

ad

ਇਟਲੀ ਵਿੱਚ ਪੰਜਾਬੀ ਨੌਜਵਾਨ ਦੀ ਭੇਦਭਰੀ ਮੌਤ, ਪਰਿਵਾਰ ਵੱਲੋਂ ਡੂੰਘੀ ਜਾਂਚ ਦੀ ਮੰਗ


ਇਟਲੀ, 4 ਜੂਨ (ਇੰਟਰਨੈਸ਼ਨਲ ਡੈਸਕ): ਇਟਲੀ ਦੇ ਤਰਵੀਜੋ ਇਲਾਕੇ ਵਿੱਚ ਇੱਕ 19 ਸਾਲਾ ਪੰਜਾਬੀ ਭਾਰਤੀ ਨੌਜਵਾਨ ਦੀ ਭੇਦਭਰੀ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਵਰਿੰਦਰ ਕੁਮਾਰ ਮਹੇ ਪੁੱਤਰ ਨਰਿੰਦਰ ਕੁਮਾਰ ਮਹੇ ਵਜੋਂ ਹੋਈ ਹੈ, ਜੋ ਕਰੀਬ 8-9 ਮਹੀਨੇ ਪਹਿਲਾਂ ਆਪਣੇ ਪਰਿਵਾਰ ਸਮੇਤ ਇਟਲੀ ਆਇਆ ਸੀ। ਜਾਣਕਾਰੀ ਅਨੁਸਾਰ ਵਰਿੰਦਰ ਕੁਮਾਰ ਬੀਤੇ ਦਿਨ ਸ਼ਾਮ ਕਰੀਬ 4 ਵਜੇ ਘਰੋਂ ਘੁੰਮਣ-ਫਿਰਨ ਲਈ ਨਿਕਲਿਆ ਸੀ, ਪਰ ਦੇਰ ਸ਼ਾਮ ਤੱਕ ਵਾਪਸ ਘਰ ਨਾ ਪਰਤਣ ਕਾਰਨ ਪਰਿਵਾਰਕ ਮੈਂਬਰਾਂ ਨੂੰ ਚਿੰਤਾ ਹੋਈ। ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਗਈ ਅਤੇ ਉਨ੍ਹਾਂ ਥਾਵਾਂ 'ਤੇ ਵੀ ਜਾਇਆ ਗਿਆ ਜਿੱਥੇ ਉਹ ਅਕਸਰ ਜਾਂਦਾ ਸੀ, ਪਰ ਉਸ ਦਾ ਕੋਈ ਸੁਰਾਗ ਨਾ ਮਿਲਿਆ। ਇਸ ਤੋਂ ਬਾਅਦ ਪਰਿਵਾਰ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਅਤੇ ਗੋਤਾਖੋਰਾਂ ਵੱਲੋਂ ਕੀਤੀ ਗਈ ਭਾਲ ਦੌਰਾਨ ਤਰਵੀਜੋ ਖੇਤਰ ਦੀ ਪਿਆਵ ਨਦੀ ਵਿੱਚ ਇੱਕ ਲਾਸ਼ ਤੈਰਦੀ ਮਿਲੀ, ਜਿਸ ਦੀ ਪਛਾਣ ਵਰਿੰਦਰ ਕੁਮਾਰ ਮਹੇ ਵਜੋਂ ਹੋਈ। ਇਸ ਮੰਦਭਾਗੀ ਘਟਨਾ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਵਰਿੰਦਰ ਆਪਣੇ ਮਾਪਿਆਂ ਦੀਆਂ ਅੱਖਾਂ ਦਾ ਤਾਰਾ ਅਤੇ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਇਟਲੀ ਵਿੱਚ ਵਸਦੇ ਭਾਰਤੀ ਭਾਈਚਾਰੇ ਵਿੱਚ ਵੀ ਸੋਗ ਦੀ ਲਹਿਰ ਫੈਲ ਗਈ ਹੈ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਵਰਿੰਦਰ ਨੂੰ ਤੈਰਨਾ ਨਹੀਂ ਆਉਂਦਾ ਸੀ, ਜਿਸ ਕਾਰਨ ਉਨ੍ਹਾਂ ਨੂੰ ਇਸ ਘਟਨਾ ਬਾਰੇ ਕਈ ਸਵਾਲ ਪਰੇਸ਼ਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕੋਲ ਦੋ ਮੋਬਾਈਲ ਫੋਨ ਸਨ, ਜਿਨ੍ਹਾਂ ਵਿੱਚੋਂ ਇੱਕ ਆਈਫੋਨ ਲਾਪਤਾ ਹੈ। ਪੁਲਿਸ ਨੂੰ ਉਸ ਦਾ ਸਾਈਕਲ ਨਦੀ ਦੇ ਕਿਨਾਰੇ ਤੋਂ ਮਿਲਿਆ ਹੈ ਪਰਿਵਾਰ ਦਾ ਮੰਨਣਾ ਹੈ ਕਿ ਇਹ ਸਿਰਫ਼ ਇੱਕ ਆਮ ਹਾਦਸਾ ਨਹੀਂ ਹੋ ਸਕਦਾ ਅਤੇ ਉਨ੍ਹਾਂ ਨੇ ਇਟਲੀ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ ਦੱਸਣਯੋਗ ਹੈ ਕਿ ਮ੍ਰਿਤਕ ਵਰਿੰਦਰ ਕੁਮਾਰ ਮਹੇ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਮਲਕੋ ਦਾ ਵਸਨੀਕ ਸੀ।



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 

© Punjab Lok Samachar | All Rights Reserved


Post a Comment

0 Comments