ਨਵੀਂ ਦਿੱਲੀ, 9 ਜੂਨ (ਏਜੰਸੀ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੇਵਾ ਕਰਨ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਬਣਨ ਅਤੇ ਐਨ.ਡੀ.ਏ. ਸਰਕਾਰ ਦੇ 12 ਸਾਲ ਪੂਰੇ ਹੋਣ ਦੇ ਮੌਕੇ 'ਤੇ ਬੁੱਧਵਾਰ ਨੂੰ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਐਨ.ਡੀ.ਏ. ਦੀ ਅਹਿਮ ਬੈਠਕ ਹੋਵੇਗੀ।ਇਸ ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਦੀ ਸੀਨੀਅਰ ਲੀਡਰਸ਼ਿਪ, ਐਨ.ਡੀ.ਏ. ਦੇ ਸਾਰੇ ਸਹਿਯੋਗੀ ਦਲਾਂ ਦੇ ਨੇਤਾ, 22 ਐਨ.ਡੀ.ਏ. ਸ਼ਾਸਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸ਼ਾਮਲ ਹੋਣਗੇ। ਸੂਤਰਾਂ ਮੁਤਾਬਕ ਬੈਠਕ ਦੌਰਾਨ ਨਰਿੰਦਰ ਮੋਦੀ ਦੀ ਇਸ ਇਤਿਹਾਸਕ ਉਪਲਬਧੀ ਦੀ ਸ਼ਲਾਘਾ ਕਰਦਿਆਂ ਇੱਕ ਵਿਸ਼ੇਸ਼ ਮਤਾ ਵੀ ਪਾਸ ਕੀਤਾ ਜਾ ਸਕਦਾ ਹੈ। 10 ਜੂਨ ਨੂੰ ਮੋਦੀ 4,399 ਦਿਨਾਂ ਦਾ ਲਗਾਤਾਰ ਕਾਰਜਕਾਲ ਪੂਰਾ ਕਰਕੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦਾ ਰਿਕਾਰਡ ਪਿੱਛੇ ਛੱਡ ਦੇਣਗੇ। ਇਸ ਮੌਕੇ ਦੁਨੀਆ ਭਰ ਦੇ ਕਈ ਨੇਤਾਵਾਂ ਨੇ ਵੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਸ੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕੇ, ਪਾਪੂਆ ਨਿਊ ਗਿਨੀ ਦੇ ਪ੍ਰਧਾਨ ਮੰਤਰੀ ਜੇਮਸ ਮਾਰਾਪੇ ਅਤੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਪ੍ਰਧਾਨ ਮੰਤਰੀ ਕਮਲਾ ਪ੍ਰਸਾਦ-ਬਿਸੇਸਰ ਨੇ ਮੋਦੀ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਨੇਤ੍ਰਿਤਵ ਹੇਠ ਭਾਰਤ ਵਿਸ਼ਵ ਪੱਧਰ 'ਤੇ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਆਵਾਜ਼ ਵਜੋਂ ਉਭਰਿਆ ਹੈ।











0 Comments