ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਸਿਹਤ ਕ੍ਰਾਂਤੀ ਨੂੰ ਮਿਲਿਆ ਵੱਡਾ ਹੁਲਾਰਾ: ਪੰਜਾਬ 'ਚ 100 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ

 

ਚੰਡੀਗੜ੍ਹ, 25 ਜੁਲਾਈ - ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਅੱਜ ਤੋਂ ਸੂਬੇ ਦੇ ਲੋਕਾਂ ਨੂੰ 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸਹੂਲਤ ਮਿਲੇਗੀ। ਕੈਬਨਿਟ ਮੰਤਰੀ, ਵਿਧਾਇਕ ਅਤੇ ਹੋਰ ਸੀਨੀਅਰ ਆਗੂ 25 ਜੁਲਾਈ ਤੋਂ 27 ਜੁਲਾਈ ਤੱਕ ਵੱਖ-ਵੱਖ ਖੇਤਰਾਂ ਵਿੱਚ ਇਨ੍ਹਾਂ ਨਵੇਂ ਕਲੀਨਿਕਾਂ ਦਾ ਉਦਘਾਟਨ ਕਰਨਗੇ।ਇਨ੍ਹਾਂ 100 ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ। ਨਵੇਂ ਕਲੀਨਿਕਾਂ ਵਿੱਚੋਂ 73 ਸ਼ਹਿਰੀ ਅਤੇ 27 ਪੇਂਡੂ ਖੇਤਰਾਂ ਵਿੱਚ ਸਥਾਪਿਤ ਕੀਤੇ ਗਏ ਹਨ, ਜਿਸ ਨਾਲ ਲੋਕਾਂ ਨੂੰ ਆਪਣੇ ਨੇੜੇ ਹੀ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ।ਸਰਕਾਰ ਵੱਲੋਂ ਦੱਸਿਆ ਗਿਆ ਹੈ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਮੁਹੱਈਆ ਕਰਵਾਏ ਜਾਣਗੇ। ਇਸ ਨਾਲ ਲੋਕਾਂ ਦਾ ਇਲਾਜ ਖਰਚਾ ਘਟੇਗਾ ਅਤੇ ਬਿਹਤਰ ਸਿਹਤ ਸੇਵਾਵਾਂ ਤੱਕ ਪਹੁੰਚ ਆਸਾਨ ਹੋਵੇਗੀ।ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ ਆਮ ਆਦਮੀ ਕਲੀਨਿਕਾਂ ਵਿੱਚ 5.90 ਕਰੋੜ ਤੋਂ ਵੱਧ ਓਪੀਡੀ ਦੌਰੇ ਦਰਜ ਕੀਤੇ ਜਾ ਚੁੱਕੇ ਹਨ, ਜਦਕਿ 3.43 ਕਰੋੜ ਤੋਂ ਵੱਧ ਮੁਫ਼ਤ ਡਾਇਗਨੌਸਟਿਕ ਟੈਸਟ ਕੀਤੇ ਗਏ ਹਨ। ਸਰਕਾਰ ਦਾ ਕਹਿਣਾ ਹੈ ਕਿ ਇਹ ਕਲੀਨਿਕ ਸੂਬੇ ਦੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਅਤੇ ਲੋਕਾਂ ਨੂੰ ਮੁਫ਼ਤ ਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।