ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ: 150 ਗ੍ਰਾਮ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ, 9.13 ਲੱਖ ਦੀ ਡਰੱਗ ਮਨੀ ਬਰਾਮਦ

ਲੁਧਿਆਣਾ, 21 ਜੁਲਾਈ - ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਇਕ ਮਹਿਲਾ ਸਮੇਤ ਤਿੰਨ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਜਮਾਲਪੁਰ ਦੀ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ 150 ਗ੍ਰਾਮ ਹੈਰੋਇਨ, ਬੈਂਕ ਖਾਤਿਆਂ ਵਿੱਚੋਂ 9 ਲੱਖ 13 ਹਜ਼ਾਰ ਰੁਪਏ ਦੀ ਡਰੱਗ ਮਨੀ, 10 ਹਜ਼ਾਰ ਰੁਪਏ ਨਕਦ ਅਤੇ 15 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।ਏ.ਸੀ.ਪੀ. ਇੰਦਰਜੀਤ ਬੋਪਾਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਸਪੈਕਟਰ ਪ੍ਰਮੋਦ ਰਾਜ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੁਖਬਰੀ ਦੇ ਆਧਾਰ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੋਟਰਸਾਈਕਲ 'ਤੇ ਆ ਰਹੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਉਨ੍ਹਾਂ ਕੋਲੋਂ ਹੈਰੋਇਨ ਅਤੇ ਹੋਰ ਸਮੱਗਰੀ ਬਰਾਮਦ ਹੋਈ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮੁਹੰਮਦ ਨਸੀਮ, ਸਨੀ ਜੈਸਵਾਲ ਅਤੇ ਸ਼ਿਖਾ ਜੈਸਵਾਲ ਵਜੋਂ ਹੋਈ ਹੈ। ਪੁਲਿਸ ਮੁਤਾਬਕ ਸਨੀ ਅਤੇ ਸ਼ਿਖਾ ਪਤੀ-ਪਤਨੀ ਹਨ ਅਤੇ ਤਿੰਨੇ ਕਾਫ਼ੀ ਸਮੇਂ ਤੋਂ ਨਸ਼ਾ ਤਸਕਰੀ ਦੇ ਧੰਦੇ ਨਾਲ ਜੁੜੇ ਹੋਏ ਸਨ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 75 ਲੱਖ ਰੁਪਏ ਦੱਸੀ ਜਾ ਰਹੀ ਹੈ।ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਨਸ਼ਾ ਵੇਚਣ ਤੋਂ ਬਾਅਦ ਗਾਹਕਾਂ ਤੋਂ ਯੂਪੀਆਈ ਰਾਹੀਂ ਆਪਣੇ ਬੈਂਕ ਖਾਤਿਆਂ ਵਿੱਚ ਰਕਮ ਮੰਗਵਾਉਂਦੇ ਸਨ। ਇਸ ਤੋਂ ਇਲਾਵਾ, ਜਿਨ੍ਹਾਂ ਨਸ਼ਾ ਕਰਨ ਵਾਲਿਆਂ ਕੋਲ ਨਕਦੀ ਨਹੀਂ ਹੁੰਦੀ ਸੀ, ਉਨ੍ਹਾਂ ਤੋਂ ਮੋਬਾਈਲ ਫੋਨ ਜਾਂ ਹੋਰ ਕੀਮਤੀ ਸਮਾਨ ਗਿਰਵੀ ਰੱਖ ਕੇ ਨਸ਼ਾ ਦਿੱਤਾ ਜਾਂਦਾ ਸੀ।ਪੁਲਿਸ ਨੇ ਦੱਸਿਆ ਕਿ ਸਨੀ ਜੈਸਵਾਲ ਅਤੇ ਮੁਹੰਮਦ ਨਸੀਮ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਅਤੇ ਚੋਰੀ ਦੇ ਕਈ ਮਾਮਲੇ ਦਰਜ ਹਨ। ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਤਿਆਰੀ ਕਰ ਰਹੀ ਹੈ, ਤਾਂ ਜੋ ਇਸ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਅਤੇ ਸਪਲਾਈ ਚੇਨ ਬਾਰੇ ਅਹਿਮ ਜਾਣਕਾਰੀ ਹਾਸਲ ਕੀਤੀ ਜਾ ਸਕੇ।





PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।