ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਡੇਂਗੂ ਨੇ ਬੁਝਾਇਆ ਘਰ ਦਾ ਚਿਰਾਗ, ਝਬਾਲ ਦੇ 20 ਸਾਲਾ ਨੌਜਵਾਨ ਵਰਦਾਨ ਦੀ ਮੌਤ

ਝਬਾਲ (ਤਰਨਤਾਰਨ), 21 ਜੁਲਾਈ - ਅੱਡਾ ਝਬਾਲ ਵਿਖੇ ਡੇਂਗੂ ਬੁਖ਼ਾਰ ਕਾਰਨ 20 ਸਾਲਾ ਨੌਜਵਾਨ ਵਰਦਾਨ ਪੁੱਤਰ ਤਰਸੇਮ ਕੁਮਾਰ ਦੀ ਮੌਤ ਹੋ ਜਾਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਵਰਦਾਨ ਦੇ ਪਿਤਾ, ਜੋ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਵਿਚ ਐਕਸੀਅਨ ਦੇ ਅਹੁਦੇ 'ਤੇ ਤਾਇਨਾਤ ਹਨ, ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਅਚਾਨਕ ਤੇਜ਼ ਬੁਖ਼ਾਰ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਤੁਰੰਤ ਸਿਵਲ ਹਸਪਤਾਲ ਤਰਨਤਾਰਨ ਵਿਖੇ ਚੈਕਅੱਪ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਦੇਖਦਿਆਂ ਅਮ੍ਰਿਤਸਰ ਰੈਫਰ ਕਰ ਦਿੱਤਾ।ਪਰਿਵਾਰ ਵੱਲੋਂ ਵਰਦਾਨ ਨੂੰ ਅਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਖੂਨ ਦੀ ਜਾਂਚ ਦੌਰਾਨ ਉਸ ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋਈ ਅਤੇ ਉਸ ਦੇ ਪਲੇਟਲੈਟਸ (ਸੈੱਲ) ਵੀ ਕਾਫ਼ੀ ਘੱਟ ਪਾਏ ਗਏ। ਇਲਾਜ ਦੌਰਾਨ ਹੀ ਵਰਦਾਨ ਨੇ ਦਮ ਤੋੜ ਦਿੱਤਾ।ਨੌਜਵਾਨ ਦੀ ਅਚਾਨਕ ਮੌਤ ਨਾਲ ਪਰਿਵਾਰ ਗਹਿਰੇ ਸਦਮੇ ਵਿਚ ਹੈ, ਜਦਕਿ ਇਲਾਕੇ ਦੇ ਲੋਕਾਂ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਘਟਨਾ ਤੋਂ ਬਾਅਦ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਅਤੇ ਬੁਖ਼ਾਰ ਹੋਣ 'ਤੇ ਤੁਰੰਤ ਡਾਕਟਰੀ ਸਲਾਹ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ।




PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।