ਜਲੰਧਰ, 19 ਜੁਲਾਈ – ਜਲੰਧਰ ਦੇ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿਖੇ ਨਵੇਂ ਇਨਡੋਰ ਬੈਡਮਿੰਟਨ ਹਾਲ ਦੀ ਉਸਾਰੀ ਲਈ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਨੂੰ 2 ਕਰੋੜ 14 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਚੈੱਕ ਸੌਂਪਿਆ ਗਿਆ।ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦਾ ਮਜ਼ਬੂਤ ਢਾਂਚਾ ਤਿਆਰ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ, ਤਾਂ ਜੋ ਪੰਜਾਬ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਸਕਣ।ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਇਨਡੋਰ ਬੈਡਮਿੰਟਨ ਹਾਲ ਦੀ ਉਸਾਰੀ ਨਾਲ ਜਲੰਧਰ ਅਤੇ ਆਸ-ਪਾਸ ਦੇ ਖੇਤਰਾਂ ਦੇ ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਇਹ ਪ੍ਰੋਜੈਕਟ ਖੇਡਾਂ ਦੇ ਖੇਤਰ ਵਿੱਚ 'ਰੰਗਲੇ ਪੰਜਾਬ' ਦੀ ਸਿਰਜਣਾ ਵੱਲ ਇੱਕ ਹੋਰ ਅਹਿਮ ਕਦਮ ਸਾਬਤ ਹੋਵੇਗਾ।ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਸੇ ਤਰ੍ਹਾਂ ਦੇ ਉਪਰਾਲੇ ਜਾਰੀ ਰੱਖੇਗੀ।



0 Comments