ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਮੁੱਖ ਮੰਤਰੀ ਭਗਵੰਤ ਮਾਨ ਅੱਜ 2,800 ਨਵੇਂ ਰਾਸ਼ਨ ਡਿਪੂਆਂ ਦੇ ਲਾਇਸੈਂਸ ਕਰਨਗੇ ਜਾਰੀ

 

ਚੰਡੀਗੜ੍ਹ, 16 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਮੋਹਾਲੀ ਦੇ ਵਿਕਾਸ ਭਵਨ ਵਿਖੇ ਆਯੋਜਿਤ ਸਮਾਗਮ ਦੌਰਾਨ ਨਵੀਂ ਰਾਸ਼ਨ ਡਿਪੂ ਅਲਾਟਮੈਂਟ ਨੀਤੀ ਤਹਿਤ 2,800 ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਜਾਰੀ ਕੀਤੇ ਜਾਣਗੇ।ਸਰਕਾਰ ਦੇ ਇਸ ਫ਼ੈਸਲੇ ਨਾਲ ਲਾਭਪਾਤਰੀਆਂ ਨੂੰ ਰਾਸ਼ਨ ਪ੍ਰਾਪਤ ਕਰਨ ਲਈ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ ਅਤੇ ਲਗਭਗ 5.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਰਾਸ਼ਨ ਦੀ ਸਹੂਲਤ ਮਿਲੇਗੀ।ਨਵੀਂ ਨੀਤੀ ਅਨੁਸਾਰ 2,800 ਡਿਪੂਆਂ ਵਿੱਚੋਂ 633 ਅਨੁਸੂਚਿਤ ਜਾਤੀਆਂ, 199 ਪੱਛੜੀਆਂ ਸ਼੍ਰੇਣੀਆਂ, 181 ਸਾਬਕਾ ਸੈਨਿਕਾਂ, 39 ਆਜ਼ਾਦੀ ਘੁਲਾਟੀਆਂ, 156 ਅਪਾਹਜ ਵਿਅਕਤੀਆਂ ਅਤੇ 17 ਦੰਗਾ ਪ੍ਰਭਾਵਿਤ ਪਰਿਵਾਰਾਂ ਨੂੰ ਅਲਾਟ ਕੀਤੇ ਜਾਣਗੇ। ਸਰਕਾਰ ਨੇ ਇਸ ਨੂੰ ਸਮਾਜਿਕ ਨਿਆਂ ਅਤੇ ਪਾਰਦਰਸ਼ੀ ਸ਼ਾਸਨ ਵੱਲ ਇੱਕ ਮਹੱਤਵਪੂਰਨ ਕਦਮ ਕਰਾਰ ਦਿੱਤਾ ਹੈ।ਜ਼ਿਕਰਯੋਗ ਹੈ ਕਿ ਇਸ ਵੇਲੇ ਪੰਜਾਬ ਸਰਕਾਰ ਸੂਬੇ ਭਰ ਵਿੱਚ 14,000 ਰਾਸ਼ਨ ਡਿਪੂਆਂ ਰਾਹੀਂ ਸਮਾਰਟ ਰਾਸ਼ਨ ਕਾਰਡ ਯੋਜਨਾ ਤਹਿਤ ਕਰੀਬ 40 ਲੱਖ ਪਰਿਵਾਰਾਂ ਨੂੰ ਮੁਫ਼ਤ ਕਣਕ ਅਤੇ "ਮੇਰੀ ਰਸੋਈ" ਰਾਸ਼ਨ ਕਿੱਟਾਂ ਮੁਹੱਈਆ ਕਰਵਾ ਰਹੀ ਹੈ।ਮਾਨ ਸਰਕਾਰ ਦਾ ਟੀਚਾ ਹਰ ਪਿੰਡ ਅਤੇ ਸ਼ਹਿਰੀ ਖੇਤਰ ਵਿੱਚ ਰਾਸ਼ਨ ਡਿਪੂ ਸਥਾਪਤ ਕਰਕੇ ਲੋਕਾਂ ਤੱਕ ਸਰਕਾਰੀ ਸਹੂਲਤਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਉਣਾ ਹੈ। ਸਰਕਾਰ ਦਾ ਕਹਿਣਾ ਹੈ ਕਿ ਨਵੀਂ ਡਿਪੂ ਅਲਾਟਮੈਂਟ ਨੀਤੀ ਨਾ ਸਿਰਫ਼ ਜਨਤਕ ਸਹੂਲਤਾਂ ਵਿੱਚ ਵਾਧਾ ਕਰੇਗੀ, ਸਗੋਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਵਿੱਚ ਵੀ ਸਹਾਇਕ ਸਾਬਤ ਹੋਵੇਗੀ।




PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved


Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।