ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਮੁਹਾਲੀ ਬਾਰ ਦੀ ਹੜਤਾਲ ਕਾਰਨ ਮਜੀਠੀਆ ਮਾਮਲੇ ਦੀ ਸੁਣਵਾਈ ਟਲੀ, ਹੁਣ 29 ਜੁਲਾਈ ਨੂੰ ਹੋਵੇਗੀ ਅਗਲੀ ਪੇਸ਼ੀ

 

ਐੱਸ.ਏ.ਐੱਸ. ਨਗਰ, 18 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅਦਾਲਤੀ ਕਾਰਵਾਈ ਮੁਹਾਲੀ ਬਾਰ ਐਸੋਸੀਏਸ਼ਨ ਦੀ ਅਣਮਿੱਥੇ ਸਮੇਂ ਲਈ ਚੱਲ ਰਹੀ ਹੜਤਾਲ ਕਾਰਨ ਅੱਗੇ ਨਹੀਂ ਵੱਧ ਸਕੀ। ਇਸ ਕਾਰਨ ਅਦਾਲਤ ਨੇ ਕੇਸ ਨਾਲ ਸੰਬੰਧਿਤ ਸਾਰੇ ਮਾਮਲਿਆਂ ਦੀ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।ਅੱਜ ਅਦਾਲਤ ਵਿਚ ਮਸ਼ੋਬਰਾ ਸਥਿਤ ਫਾਰਮ ਹਾਊਸ ਦੀਆਂ ਚਾਬੀਆਂ, ਪੰਜਾਬ ਵਿਜੀਲੈਂਸ ਬਿਊਰੋ ਦੇ ਕਬਜ਼ੇ ਵਿਚ ਮੌਜੂਦ ਬਿਕਰਮ ਸਿੰਘ ਮਜੀਠੀਆ ਦੇ ਮੋਬਾਈਲ ਫੋਨ ਅਤੇ ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਦੀ ਜ਼ਮਾਨਤ ਅਰਜ਼ੀ ਸਬੰਧੀ ਸੁਣਵਾਈ ਹੋਣੀ ਸੀ। ਹਾਲਾਂਕਿ, ਵਕੀਲਾਂ ਦੀ ਹੜਤਾਲ ਕਾਰਨ ਅਦਾਲਤੀ ਕਾਰਵਾਈ ਨਾ ਹੋ ਸਕੀ।

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਜੀਠੀਆ ਖ਼ਿਲਾਫ਼ ਚੱਲ ਰਹੀ ਜਾਂਚ ਦੌਰਾਨ ਉਨ੍ਹਾਂ ਦਾ ਮੋਬਾਈਲ ਫੋਨ ਆਪਣੇ ਕਬਜ਼ੇ ਵਿਚ ਲਿਆ ਗਿਆ ਹੈ। ਇਸ ਦੇ ਨਾਲ ਹੀ ਮਸ਼ੋਬਰਾ ਸਥਿਤ ਫਾਰਮ ਹਾਊਸ ਦੀਆਂ ਚਾਬੀਆਂ ਨਾਲ ਜੁੜਿਆ ਮਾਮਲਾ ਵੀ ਅਦਾਲਤ ਦੇ ਵਿਚਾਰ ਅਧੀਨ ਹੈ।ਉਧਰ, ਇਸੇ ਕੇਸ ਵਿਚ ਨਾਮਜ਼ਦ ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਵੱਲੋਂ ਦਾਇਰ ਜ਼ਮਾਨਤ ਅਰਜ਼ੀ 'ਤੇ ਵੀ ਹੁਣ 29 ਜੁਲਾਈ ਨੂੰ ਸੁਣਵਾਈ ਕੀਤੀ ਜਾਵੇਗੀ। ਅਦਾਲਤ ਵੱਲੋਂ ਅਗਲੀ ਤਾਰੀਖ 29 ਜੁਲਾਈ ਨਿਰਧਾਰਤ ਕੀਤੀ ਗਈ ਹੈ, ਜਿਸ ਦੌਰਾਨ ਕੇਸ ਨਾਲ ਜੁੜੇ ਸਾਰੇ ਪੱਖਾਂ 'ਤੇ ਵਿਚਾਰ ਹੋਣ ਦੀ ਸੰਭਾਵਨਾ ਹੈ।







PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।