ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਮਾਇਆ ਗਾਰਡਨ ਸਿਟੀ 'ਚ ਕਿਰਾਏ ਦੇ ਫਲੈਟ ਨੂੰ ਲੈ ਕੇ ਵਿਵਾਦ, ਫਲੈਟ ਮਾਲਕ ਪਤੀ-ਪਤਨੀ 'ਤੇ ਜਾਨਲੇਵਾ ਹਮਲੇ ਦੇ ਦੋਸ਼ 'ਚ 2 ਨਾਮਜ਼ਦ

ਜ਼ੀਰਕਪੁਰ (ਮੋਹਾਲੀ), 20 ਜੁਲਾਈ - ਮਾਇਆ ਗਾਰਡਨ ਸਿਟੀ ਵਿੱਚ ਕਿਰਾਏ ਦੇ ਫਲੈਟ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਫਲੈਟ ਮਾਲਕ ਪਤੀ-ਪਤਨੀ 'ਤੇ ਕਥਿਤ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ ਉਨ੍ਹਾਂ ਦੇ 11-12 ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ, ਕਿਰਾਏਦਾਰ ਅਤੇ ਫਲੈਟ ਮਾਲਕ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜੋ ਬਾਅਦ ਵਿੱਚ ਹਿੰਸਕ ਰੂਪ ਧਾਰਨ ਕਰ ਗਈ। ਦੋਸ਼ ਹੈ ਕਿ ਕਿਰਾਏਦਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਫਲੈਟ ਮਾਲਕ ਅਤੇ ਉਸ ਦੀ ਪਤਨੀ 'ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਦੋਵਾਂ ਨੂੰ ਸੱਟਾਂ ਲੱਗੀਆਂ।ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਵਿੱਚ ਮੁਲਜ਼ਮਾਂ ਦੀ ਪਛਾਣ ਰਾਹੁਲ ਕੁਮਾਰ ਵਾਸੀ ਜ਼ਿਲ੍ਹਾ ਜੀਂਦ (ਹਰਿਆਣਾ) ਅਤੇ ਅਮਨਦੀਪ ਕੌਰ ਵਜੋਂ ਹੋਈ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੇ 11 ਤੋਂ 12 ਅਣਪਛਾਤੇ ਸਾਥੀਆਂ ਨੂੰ ਵੀ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ ਹੈ।ਪੁਲਿਸ ਨੇ ਬੀ.ਐਨ.ਐਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਨਾਲ ਸਬੰਧਤ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।




PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।