ਚੰਡੀਗੜ੍ਹ, 28 ਜੁਲਾਈ - ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ 5 ਸਾਲ ਤੋਂ ਵੱਧ ਸਮੇਂ ਤੋਂ ਸੇਵਾ ਨਿਭਾ ਰਹੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ।ਬੈਂਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੰਟਰੈਕਟ ਆਧਾਰ 'ਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਅਤੇ ਸੀਵਰ ਮੈਨਾਂ ਨੂੰ ਵੀ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।ਇਸ ਐਲਾਨ ਨਾਲ ਹਜ਼ਾਰਾਂ ਕੰਟਰੈਕਟ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ, ਜੋ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਉਣ ਦੇ ਬਾਵਜੂਦ ਪੱਕੇ ਹੋਣ ਦੀ ਉਡੀਕ ਕਰ ਰਹੇ ਸਨ।
.jpg)












0 Comments