ਚੰਡੀਗੜ੍ਹ, 19 ਜੁਲਾਈ – ਮੁੱਖ ਮੰਤਰੀ ਭਗਵੰਤ ਮਾਨ ਨੇ ਨੀਟ-ਯੂਜੀ 2026 ਦੇ ਨਤੀਜਿਆਂ 'ਤੇ ਖੁਸ਼ੀ ਪ੍ਰਗਟ ਕਰਦਿਆਂ ਇਸ ਨੂੰ ਪੰਜਾਬ ਦੀ "ਸਿੱਖਿਆ ਕ੍ਰਾਂਤੀ" ਦੀ ਵੱਡੀ ਉਪਲੱਬਧੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 881 ਵਿਦਿਆਰਥੀਆਂ ਨੇ ਇਸ ਸਾਲ ਨੀਟ ਪ੍ਰੀਖਿਆ ਪਾਸ ਕਰਕੇ ਨਵਾਂ ਇਤਿਹਾਸ ਰਚਿਆ ਹੈ।ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਸੰਦੇਸ਼ ਵਿੱਚ ਦੱਸਿਆ ਕਿ ਸਾਲ 2024 ਵਿੱਚ ਇਹ ਗਿਣਤੀ 437 ਸੀ, ਜਦਕਿ ਇਸ ਵਾਰ ਇਹ ਵੱਧ ਕੇ 881 ਹੋ ਗਈ ਹੈ। ਉਨ੍ਹਾਂ ਇਸ ਸਫ਼ਲਤਾ ਦਾ ਸਿਹਰਾ ਸਿੱਖਿਆ ਖੇਤਰ ਵਿੱਚ ਕੀਤੀਆਂ ਸੁਧਾਰਕ ਪਹਿਲਾਂ, ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੇ ਸਮਰਪਣ ਨੂੰ ਦਿੱਤਾ।ਭਗਵੰਤ ਮਾਨ ਨੇ ਨੀਟ ਵਿੱਚ ਸਫ਼ਲਤਾ ਹਾਸਲ ਕਰਨ ਵਾਲੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸੂਬੇ ਦੇ ਸਿੱਖਿਆ ਮਾਡਲ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ।



0 Comments