ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਸੰਤ ਹਜ਼ਾਰਾ ਸਿੰਘ ਨਗਰ ਵਿਖੇ ਬਜ਼ੁਰਗ ਦੇ ਘਰ ‘ਤੇ ਕਬਜ਼ੇ ਦੀ ਕੋਸ਼ਿਸ਼, ਪਿਓ-ਧੀ ਤੇ ਨੂੰਹ ਨਾਲ ਕੀਤੀ ਕੁੱਟਮਾਰ


ਸਨੌਰ (ਪਟਿਆਲਾ) , 14 ਜੁਲਾਈ (ਦਵਿੰਦਰ ਸਿੰਘ ਰਤਨੀਆ)

ਪਟਿਆਲਾ-ਸਨੌਰ ਰੋਡ ਤੇ ਸਥਿਤ ਸੰਤ ਹਜ਼ਾਰਾ ਸਿੰਘ ਨਗਰ ‘ਚ ਅੱਜ ਦੁਪਿਹਰ ਸਵਰਗਵਾਸੀ ਮਾਤਾ ਸੁਰਜੀਤ ਕੌਰ ਦੇ ਮਕਾਨ ‘ਤੇ 20 ਤੋਂ 25 ਸਰਾਰਤੀ ਅਨਸਰਾਂ ਨੇ ਕਿਰਪਾਨਾਂ, ਤਲਵਾਰਾਂ, ਬਰਛਿਆਂ ਨਾਲ ਲੈਸ ਹੋ ਕੇ ਕਥਿਤ ਤੌਰ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਇਨ੍ਹਾਂ ਨਾਲ ਕੁੱਝ ਕਥਿਤ ਤੌਰ ‘ਤੇ ਨਿਹੰਗ ਸਿੰਘ ਵੀ ਸਨ। ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ 20 ਤੋਂ 25 ਨਿਹੰਗ ਸਿੰਘ, ਜੋ ਕਿਰਪਾਨਾਂ, ਤਲਵਾਰਾਂ ਅਤੇ ਬਰਛਿਆਂ ਨਾਲ ਲੈਸ ਸਨ, ਘਰ ‘ਚ ਦਾਖ਼ਲ ਹੋਏ ਅਤੇ ਕੁੱਟਮਾਰ ਕਰਨ ਦੇ ਨਾਲ-ਨਾਲ ਔਰਤਾਂ ਨਾਲ ਦੁਰਵਿਵਹਾਰ ਤੇ ਬਜ਼ੁਰਗ ਵਿਅਕਤੀ ‘ਤੇ ਕਾਤਲਾਨਾ ਹਮਲਾ ਕੀਤਾ। ਇਸ ਹਮਲੇ ‘ਚ ਬਜ਼ੁਰਗ ਜੋਗਿੰਦਰ ਸਿੰਘ ਉਸਦੀ ਧੀ ਰੁਪਿੰਦਰ ਕੌਰ ਤੇ ਨੂੰਹ ਦਲਜੀਤ ਕੌਰ ਤਿੰਨੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀ ਤੇ ਉਸਦੀ ਧੀਆਂ ਨੇ ਦੋਸ਼ ਲਗਾਇਆ ਕਿ ਇਸ ਸਮੂਹ ‘ਚ ਕੁਝ ਔਰਤਾਂ ਵੀ ਸ਼ਾਮਲ ਸਨ।

ਪੀੜਤ ਪਰਿਵਾਰ ਨੇ ਦੱਸਿਆ ਕਿ ਉਕਤ ਮਕਾਨ ਨੂੰ ਲੈ ਕੇ ਸਾਲ 2016 ਤੋਂ ਅਦਾਲਤ ‘ਚ ਸਿਵਲ ਕੇਸ ਚੱਲ ਰਿਹਾ ਹੈ ਅਤੇ ਉਹ ਨਿਯਮਿਤ ਤੌਰ ‘ਤੇ ਪੇਸ਼ੀਆਂ ਭੁਗਤ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਅਦਾਲਤ ਵੱਲੋਂ ਕੋਈ ਅੰਤਿਮ ਫ਼ੈਸਲਾ ਨਹੀਂ ਆਇਆ। ਪੀੜਤਾਂ ਮੁਤਾਬਕ ਕਬਜ਼ਾ ਕਰਨ ਵਾਲੇ ਧਿਰ ਦੀ ਕੋਰਟ ਨੇ ਦੋ ਵਾਰ ਅਰਜ਼ੀ ਰੱਦ ਕਰ ਦਿੱਤੀ ਹੈ। ਇਸਦੇ ਬਾਵਜੂਦ ਕਥਿਤ ਤੌਰ ‘ਤੇ ਜ਼ਬਰਦਸਤੀ ਘਰ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰਿਵਾਰ ਦਾ ਦੋਸ਼ ਹੈ ਕਿ ਘਰ ‘ਚ ਦਾਖ਼ਲ ਹੋਣ ਤੋਂ ਬਾਅਦ ਇੱਕ ਬਜ਼ੁਰਗ ਵਿਅਕਤੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ, ਜਦਕਿ ਔਰਤਾਂ ਨਾਲ ਧੱਕਾ-ਮੁੱਕੀ ਅਤੇ ਦੁਰਵਿਵਹਾਰ ਕੀਤਾ ਗਿਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਘਰ ਦਾ ਸਾਰਾ ਸਮਾਨ ਬਾਹਰ ਗਲੀ ‘ਚ ਸੁੱਟ ਦਿੱਤਾ ਗਿਆ ਅਤੇ ਕੁਝ ਕੀਮਤੀ ਸਮਾਨ ਵੀ ਗਾਇਬ ਹੋ ਗਿਆ। ਪਰਿਵਾਰ ਮੁਤਾਬਕ ਘਰ ਨੂੰ ਤਾਲਾ ਲਗਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਪਣੇ ਹੀ ਮਕਾਨ ‘ਚ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ। ਪੀੜਤਾਂ ਨੇ ਇਹ ਵੀ ਦੋਸ਼ ਲਗਾਇਆ ਕਿ ਉਨ੍ਹਾਂ ਵੱਲੋਂ ਸੂਚਨਾ ਦੇਣ ਦੇ ਬਾਵਜੂਦ ਸਨੌਰ ਪੁਲਿਸ ਨੇ ਤੁਰੰਤ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਜ਼ਖਮੀ ਪੀੜਤ ਪਰਿਵਾਰ ਦੇ ਬਜ਼ੁਰਗ ਜੋਗਿੰਦਰ ਸਿੰਘ ਤੇ ਹੋਰਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਬਕਾਇਦਾ ਇਸ ਮਕਾਨ ਦਾ ਸਾਰਾ ਲੋਨ ਸਟੇਟ ਬੈਂਕ ਆਫ਼ ਇੰਡੀਆ ਨੂੰ 3 ਅਗਸਤ 2024 ਨੂੰ 35 ਲੱਖ ਭਰ ਕੇ ਉਤਾਰ ਦਿੱਤਾ ਸੀ, ਜਿਸਤੋਂ ਬਾਅਦ ਬਕਾਇਦਾ ਬੈਂਕ ਮੈਨੇਜਰ ਨੇ 13 ਅਗਸਤ 2024 ਨੂੰ ਖ਼ੁਦ ਇਥੇ ਆ ਕੇ ਇਸ ਘਰ ਦਾ ਕਬਜ਼ਾ ਸੁਰਜੀਤ ਕੌਰ ਨੂੰ ਸੌਪਿਆ ਸੀ। ਪਰਿਵਾਰ ਦੇ ਮੈਬਰਾਂ ਨੇ ਬਕਾਇਦਾ ਇਸਦੀ ਫੋਟੋ ਤੇ ਵੀਡੀਓ ਵੀ ਮੀਡੀਆ ਸਾਹਮਣੇ ਪੇਸ਼ ਕੀਤੀਆਂ। ਪੀੜਤ ਬਜ਼ੁਰਗ ਦੀਆਂ ਧੀਆਂ ਨੇ ਦੋਸ ਲਗਾਇਆ ਕਿ ਉਨ੍ਹਾਂ ਦੀ ਮਾਤਾ ਵੀ ਪਿਛਲੇ ਮਹੀਨੇ ਇਸ ਘਰ ‘ਤੇ ਕਬਜ਼ਾ ਕਰਨ ਵਾਲੀ ਧਿਰ ਦੀਆਂ ਧਮਕੀਆਂ ਤੋਂ ਪਰੇਸ਼ਾਨ ਹੋ ਕੇ ਮੌਤ ਹੋ ਚੁੱਕੀ ਹੈ। ਉਨ੍ਹਾਂ ਨੇ ਸਨੌਰ ਪੁਲਿਸ ‘ਤੇ ਵੀ ਢਿੱਲੀ ਕਾਰਵਾਈ ਦੇ ਦੋਸ਼ ਲਗਾਏ ਹਨ।

ਇਸ ਸਬੰਧੀ ਜਦੋਂ ਡੀਐਸਪੀ ਰੂਰਲ ਰਣਬੀਰ ਸਿੰਘ ਨਾਲ ਫੋਨ ‘ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਤੁਰੰਤ ਪੁਲਿਸ ਪਾਰਟੀ ਭੇਜੀ ਅਤੇ ਉੱਥੇ ਕਬਜ਼ਾ ਕਰਨ ਵਾਲੇ ਲੋਕਾਂ ਨੂੰ ਭਜਾਇਆ ਅਤੇ ਕੁਝ ਨੂੰ ਪੁਲਿਸ ਥਾਣੇ ਲੈ ਗਏ। ਉਨ੍ਹਾਂ ਆਖਿਆ ਕਿ ਇੱਥੇ ਗੁੰਡਾਗਰਦੀ ਕਰਨ ਵਾਲਿਆਂ ਦੀ ਕੋਈ ਥਾਂ ਨਹੀ ਹੈ। ਅਸੀ ਅਜਿਹੇ ਗੁੰਡਾ ਅਨਸਰਾਂ ਖਿਲਾਫ਼ ਸਖ਼ਤੀ ਨਾਲ ਪੇਸ਼ ਆਵਾਂਗੇ। ਉਨ੍ਹਾਂ ਆਖਿਆ ਕਿ ਜਦੋਂ ਮਸਲਾ ਅਦਾਲਤ ‘ਚ ਵਿਚਾਰ ਅਧੀਨ ਹੈ, ਤਾਂ ਇਸ ਤਰ੍ਹਾਂ ਹਥਿਆਰ ਲੈ ਕੇ ਕਿਸੇ ਦੇ ਘਰ ‘ਤੇ ਕਬਜ਼ਾ ਨਹੀ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਨੌਰ ਦਾ ਮਾਹੌਲ ਖ਼ਰਾਬ ਨਹੀ ਹੋਣ ਦਿੱਤਾ ਜਾਵੇਗਾ। ਅਜਿਹੇ ਲੋਕਾਂ ਪੁਲਿਸ ਸਖ਼ਤ ਕਾਰਵਾਈ ਕਰਕੇ ਇਨ੍ਹਾਂ ਨੂੰ ਸਬਕ ਸਿਖਾਇਆ ਜਾਵੇਗਾ ਤਾਂ ਜੋ ਸਾਡੇ ਬਜ਼ੁਰਗ ਤੇ ਆਮ ਸ਼ਹਿਰੀ ਸਕੂਨ ਨਾਲ ਰਹਿ ਸਕਣ।





PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved


Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।