ਚੰਡੀਗੜ੍ਹ, 20 ਜੁਲਾਈ – ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਇੱਕ ਵੱਡਾ ਰਾਜਨੀਤਿਕ ਐਲਾਨ ਕੀਤਾ ਗਿਆ ਹੈ। ਪਾਰਟੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਣਗੇ। ਹਾਲਾਂਕਿ, ਉਹ ਕਿਸ ਹਲਕੇ ਤੋਂ ਚੋਣ ਮੈਦਾਨ ਵਿਚ ਉਤਰਣਗੇ, ਇਸ ਬਾਰੇ ਅੰਤਿਮ ਫੈਸਲਾ ਪਾਰਟੀ ਵਲੋਂ ਕੀਤਾ ਜਾਵੇਗਾ।ਇਯਾਲੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੋਂ ਐੱਨ.ਐੱਸ.ਏ. (ਰਾਸ਼ਟਰੀ ਸੁਰੱਖਿਆ ਕਾਨੂੰਨ) ਹਟ ਚੁੱਕਾ ਹੈ ਅਤੇ ਉਨ੍ਹਾਂ ਨੂੰ ਸੰਸਦ ਵਿਚ ਆਪਣੀ ਗੱਲ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਉਨ੍ਹਾਂ ਦੇ ਸੰਪਰਕ ਵਿਚ ਹਨ।ਉਨ੍ਹਾਂ ਕਿਹਾ ਕਿ ਜੋ ਵੀ ਆਗੂ ਜਾਂ ਵਰਕਰ ਪਾਰਟੀ ਨਾਲ ਜੁੜਨਾ ਚਾਹੁੰਦੇ ਹਨ, ਉਨ੍ਹਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਜਾਵੇਗਾ। ਇਸ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ ਅਤੇ ਅੰਮ੍ਰਿਤਪਾਲ ਸਿੰਘ ਦੀ ਸੰਭਾਵਿਤ ਉਮੀਦਵਾਰੀ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਕਾਫ਼ੀ ਚਰਚਾ ਹੋ ਰਹੀ ਹੈ।
.jpg)


0 Comments