ਨਵੀਂ ਦਿੱਲੀ, 16 ਜੁਲਾਈ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਵੀਂ ਦਿੱਲੀ ਵਿਚ ਕਾਂਗਰਸ ਦੇ ਸੀਨੀਅਰ ਆਗੂ ਰਣਦੀਪ ਸਿੰਘ ਸੂਰਜੇਵਾਲਾ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।ਸੂਤਰਾਂ ਮੁਤਾਬਕ, ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਅਤੇ ਆਉਣ ਵਾਲੀਆਂ ਰਾਜਨੀਤਿਕ ਰਣਨੀਤੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਚੰਨੀ ਦੀਆਂ ਦਿੱਲੀ ਵਿਚ ਹੋ ਰਹੀਆਂ ਇਹ ਮੁਲਾਕਾਤਾਂ ਨੂੰ ਪੰਜਾਬ ਕਾਂਗਰਸ ਦੀਆਂ ਅੰਦਰੂਨੀ ਸਰਗਰਮੀਆਂ ਦੇ ਸੰਦਰਭ ਵਿਚ ਅਹਿਮ ਮੰਨਿਆ ਜਾ ਰਿਹਾ ਹੈ।ਜਾਣਕਾਰੀ ਅਨੁਸਾਰ, ਰਣਦੀਪ ਸੂਰਜੇਵਾਲਾ ਨਾਲ ਮੁਲਾਕਾਤ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨਾਲ ਵੀ ਭੇਟ ਕਰਨਗੇ। ਇਨ੍ਹਾਂ ਮੁਲਾਕਾਤਾਂ 'ਤੇ ਸਿਆਸੀ ਹਲਕਿਆਂ ਦੀ ਨਜ਼ਰ ਟਿਕੀ ਹੋਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਕਾਂਗਰਸ ਨਾਲ ਜੁੜੇ ਕੁਝ ਅਹਿਮ ਫ਼ੈਸਲਿਆਂ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।



0 Comments