ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਸੁਨੀਲ ਜਾਖੜ ਦਾ ਮਾਨ ਸਰਕਾਰ 'ਤੇ ਵੱਡਾ ਹਮਲਾ, ਲੋਕਤੰਤਰ ਤੇ ਭਰਤੀ ਪ੍ਰਣਾਲੀ ਨੂੰ ਦੱਸਿਆ ਦਬਾਅ ਹੇਠ

ਚੰਡੀਗੜ੍ਹ, 22 ਜੁਲਾਈ — ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪਾਰਟੀ ਦੇ ਸੂਬਾ ਮੁੱਖ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਲੋਕਤੰਤਰੀ ਸੰਸਥਾਵਾਂ, ਪ੍ਰਸ਼ਾਸਨਿਕ ਢਾਂਚਾ ਅਤੇ ਭਰਤੀ ਪ੍ਰਣਾਲੀ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੇ ਹਨ।ਜਾਖੜ ਨੇ ਕਿਹਾ ਕਿ ਪਹਿਲਾਂ ਵਿਰੋਧੀ ਧਿਰ ਨੇ ਸਰਕਾਰ ਅੱਗੇ ਗੋਡੇ ਟੇਕੇ ਸਨ, ਪਰ ਹੁਣ ਅਫ਼ਸਰਸ਼ਾਹੀ ਵੀ ਪੂਰੀ ਤਰ੍ਹਾਂ ਸਰਕਾਰ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਪ੍ਰਸ਼ਾਸਨਿਕ ਫ਼ੈਸਲਿਆਂ ਅਤੇ ਸੰਸਥਾਵਾਂ ਦੀ ਸੁਤੰਤਰਤਾ 'ਤੇ ਸਵਾਲ ਖੜ੍ਹੇ ਹੋ ਰਹੇ ਹਨ।ਭਾਜਪਾ ਆਗੂ ਨੇ ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਦੌਰਾਨ ਹੋਈ ਕਥਿਤ ਧੱਕੇਸ਼ਾਹੀ ਦਾ ਜ਼ਿਕਰ ਕਰਦਿਆਂ ਇਸ ਨੂੰ ਲੋਕਤੰਤਰੀ ਮਰਿਆਦਾਵਾਂ ਦੇ ਖ਼ਿਲਾਫ਼ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੇ ਕਥਿਤ ਪੇਪਰ ਲੀਕ ਮਾਮਲੇ ਨੂੰ ਵੀ ਸਰਕਾਰ ਦੀ ਵੱਡੀ ਨਾਕਾਮੀ ਕਰਾਰ ਦਿੱਤਾ।ਜਾਖੜ ਨੇ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਸਰਕਾਰ ਨੂੰ ਇਸ ਮਾਮਲੇ 'ਤੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਨ੍ਹਾਂ ਮੁੱਦਿਆਂ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ ਦੀ ਮੰਗ ਕੀਤੀ।





PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।