ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ 'ਚ ਸਨੌਰ ਦੇ ਅੰਗਦਬੀਰ ਦਾ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ, 22 ਜੁਲਾਈ (ਦਵਿੰਦਰ ਸਿੰਗਜ ਰਤਨੀਆ)
ਸਨੌਰ ਦੇ ਬ੍ਰਿਟਿਸ਼ ਸਕੂਲ ਦੇ ਹੋਣਹਾਰ ਵਿਦਿਆਰਥੀ ਅੰਗਦਬੀਰ ਸਿੰਘ ਛੀਨਾ ਨੇ 61ਵੀਂ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤ ਕੇ ਆਪਣੇ ਮਾਪਿਆਂ, ਸਕੂਲ ਅਤੇ ਸਨੌਰ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਨਿਸ਼ਾਨੇਬਾਜ਼ਾਂ ਵਿਚਾਲੇ ਹੋਏ ਸਖ਼ਤ ਮੁਕਾਬਲੇ ਦੌਰਾਨ ਅੰਗਦਬੀਰ ਨੇ ਆਪਣੀ ਸਕੀਟ ਨਿਸ਼ਾਨੇਬਾਜ਼ੀ, ਧੀਰਜ ਅਤੇ ਲਗਾਤਾਰ ਮਿਹਨਤ ਦੇ ਬਲ 'ਤੇ ਇਹ ਉਪਲਬਧੀ ਹਾਸਲ ਕੀਤੀ। ਆਰ.ਟੀ.ਓ. ਕਰਨਬੀਰ ਸਿੰਘ ਛੀਨਾ ਨੇ ਦੱਸਿਆ ਕਿ ਅੰਗਦਬੀਰ ਦੀ ਇਹ ਪ੍ਰਾਪਤੀ ਪੂਰੇ ਪਰਿਵਾਰ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅੰਗਦਬੀਰ ਨੇ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਆਪਣੇ ਕੋਚਾਂ ਦੀ ਰਹਿਨੁਮਾਈ ਸਦਕਾ ਇਹ ਮੈਡਲ ਜਿੱਤਿਆ ਹੈ। ਉਨ੍ਹਾਂ ਨੇ ਕਿਹਾ ਕਿ ਅੰਗਦਬੀਰ ਭਵਿੱਖ ਵਿੱਚ ਵੀ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪੂਰੀ ਲਗਨ ਨਾਲ ਮਿਹਨਤ ਕਰੇਗਾ। ਇਲਾਕੇ ਦੀਆਂ ਸਮਾਜਿਕ, ਸਿੱਖਿਆ ਅਤੇ ਖੇਡ ਸੰਸਥਾਵਾਂ ਨੇ ਵੀ ਅੰਗਦਬੀਰ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।