ਚੰਡੀਗੜ੍ਹ, 19 ਜੁਲਾਈ (ਬਿਓਰੋ ਰਿਪੋਟਰ)
ਪਟਿਆਲਾ ਦੇ ਘਨੌਰ ਹਲਕੇ ਦੇ ਪਿੰਡ ਜੰਡਮੰਘੋਲੀ ਦੇ ਵਸਨੀਕ ਗੁਰਜੀਤ ਸਿੰਘ ਸਰਵਾਰਾ (35) ਦੀ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਸਾਇਲੈਂਟ ਹਾਰਟ ਅਟੈਕ ਕਾਰਨ ਅਚਾਨਕ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਮੰਦਭਾਗੀ ਘਟਨਾ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਪੂਰੇ ਪਿੰਡ ਵਿੱਚ ਗਹਿਰੇ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਵਿੱਚ ਰਹਿ ਰਹੇ ਸਨ। ਉਨ੍ਹਾਂ ਦੀ ਅਚਾਨਕ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਮ੍ਰਿਤਕ ਦੀ ਦੇਹ ਪਿੰਡ ਜੰਡਮੰਘੋਲੀ ਪਹੁੰਚਣ 'ਤੇ ਮਾਹੌਲ ਬਹੁਤ ਹੀ ਗਮਗੀਨ ਹੋ ਗਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ, ਜਦਕਿ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਅੰਤਿਮ ਸੰਸਕਾਰ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰਜੀਤ ਸਿੰਘ ਮਿਲਣਸਾਰ ਅਤੇ ਮਿਹਨਤੀ ਸੁਭਾਅ ਦੇ ਮਾਲਕ ਸਨ, ਜਿਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪਿੰਡ ਨੇ ਇੱਕ ਹੋਣਹਾਰ ਨੌਜਵਾਨ ਗੁਆ ਦਿੱਤਾ ਹੈ। ਇਸ ਦੁਖਦਾਈ ਘਟਨਾ ਕਾਰਨ ਸਮੂਹ ਇਲਾਕੇ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।


0 Comments