|

ਕਮਾਲੂ ਵਾਲੇ ਪੁੱਲ ਨੇੜੇ ਨਹਿਰ 'ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ, ਪਛਾਣ ਲਈ ਮੁਰਦਾਘਰ 'ਚ ਰੱਖੀ

 

ਰਾਮਾ ਮੰਡੀ (ਬਠਿੰਡਾ), 25 ਜੁਲਾਈ - ਸ਼ਹਿਰ ਦੇ ਕਮਾਲੂ ਵਾਲੇ ਪੁੱਲ ਨੇੜੇ ਰਿਫਾਇਨਰੀ ਨੂੰ ਜਾਂਦੀ ਨਹਿਰ ਵਿਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਸ਼ ਨਹਿਰ ਵਿਚ ਪਈ ਹੋਣ ਦੀ ਸੂਚਨਾ ਮਿਲਣ ਉਪਰੰਤ ਸਮਾਜ ਸੇਵੀ ਸੰਸਥਾ ਹੈਲਪ ਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੋਬੀ ਲਹਿਰੀ, ਕਾਲਾ ਬੰਗੀ ਅਤੇ ਰਿੰਕਾ ਮਿਸਤਰੀ ਐਂਬੂਲੈਂਸ ਸਮੇਤ ਮੌਕੇ 'ਤੇ ਪਹੁੰਚੇ।ਪੁਲਿਸ ਦੀ ਹਾਜ਼ਰੀ ਵਿਚ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਗਿਆ। ਲੰਬੇ ਸਮੇਂ ਤੱਕ ਪਾਣੀ ਵਿਚ ਰਹਿਣ ਕਾਰਨ ਲਾਸ਼ ਕਾਫੀ ਖਰਾਬ ਹੋ ਚੁੱਕੀ ਸੀ, ਜਿਸ ਕਾਰਨ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ।ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪਛਾਣ ਲਈ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ 72 ਘੰਟਿਆਂ ਲਈ ਰੱਖਵਾ ਦਿੱਤਾ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਅਤੇ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।




PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments


 

ADVERTISMENT

 

WORLD CURRENCY

Auto Refresh : Every 5 Minutes