ਨਵੀਂ ਦਿੱਲੀ, 29 ਜੁਲਾਈ – ਲੋਕ ਸਭਾ ਵਿੱਚ ਅੱਜ ਲਗਾਤਾਰ ਦੂਜੇ ਦਿਨ ਪੇਪਰ ਲੀਕ ਨਾਲ ਸੰਬੰਧਿਤ ‘ਜਨਤਕ ਪ੍ਰੀਖਿਆ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026’ ’ਤੇ ਚਰਚਾ ਜਾਰੀ ਰਹੇਗੀ। ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਬਿੱਲ ਨੂੰ ਵਿਚਾਰ ਅਤੇ ਪਾਸ ਕਰਨ ਲਈ ਸਦਨ ਅੱਗੇ ਪੇਸ਼ ਕਰਨਗੇ।ਸੂਤਰਾਂ ਅਨੁਸਾਰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੁਪਹਿਰ 12:30 ਵਜੇ ਇਸ ਬਿੱਲ ’ਤੇ ਆਪਣਾ ਪੱਖ ਰੱਖ ਸਕਦੇ ਹਨ। ਬਿੱਲ ਨੂੰ ਲੈ ਕੇ ਸੱਤਾ ਪੱਖ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਚਰਚਾ ਹੋਣ ਦੀ ਸੰਭਾਵਨਾ ਹੈ।ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲੋਕ ਸਭਾ ਵਿੱਚ ਜਨਮ ਅਤੇ ਮੌਤ ਰਜਿਸਟ੍ਰੇਸ਼ਨ (ਸੋਧ) ਬਿੱਲ, 2026 ਪੇਸ਼ ਕਰਨਗੇ। ਉੱਥੇ ਹੀ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧਾਉਣ ਨਾਲ ਸੰਬੰਧਿਤ ਸੋਧ ਬਿੱਲ ਸਦਨ ਦੇ ਸਾਹਮਣੇ ਰੱਖਣਗੇ। ਵੱਖ-ਵੱਖ ਮੰਤਰਾਲਿਆਂ ਨਾਲ ਜੁੜੇ ਅਹਿਮ ਦਸਤਾਵੇਜ਼ ਵੀ ਲੋਕ ਸਭਾ ਵਿੱਚ ਪੇਸ਼ ਕੀਤੇ ਜਾਣਗੇ।ਮੰਨਿਆ ਜਾ ਰਿਹਾ ਹੈ ਕਿ ਪੇਪਰ ਲੀਕ ਨਾਲ ਸੰਬੰਧਿਤ ਇਸ ਮਹੱਤਵਪੂਰਨ ਬਿੱਲ ’ਤੇ ਅੱਜ ਲੋਕ ਸਭਾ ਵਿੱਚ ਵੋਟਿੰਗ ਵੀ ਹੋ ਸਕਦੀ ਹੈ। ਲੋਕ ਸਭਾ ਤੋਂ ਮਨਜ਼ੂਰੀ ਮਿਲਣ ਮਗਰੋਂ ਇਸ ਬਿੱਲ ਨੂੰ ਰਾਜ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।



0 Comments