ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਸੁਰਜੀਤ ਸਿੰਘ ਰੱਖੜਾ ਦੀ ਅਗਵਾਈ 'ਚ 'ਆਪ' ਪਰਿਵਾਰ ਦਾ ਵਧਿਆ ਕਾਫ਼ਲਾ, ਵੱਖ-ਵੱਖ ਪਾਰਟੀਆਂ ਦੇ ਆਗੂ ਸਾਥੀਆਂ ਸਮੇਤ ਹੋਏ ਸ਼ਾਮਲ

ਸਮਾਣਾ, 22 ਜੁਲਾਈ (ਦਵਿੰਦਰ ਸਿੰਘ ਰਤਨੀਆ) - ਹਲਕਾ ਸਮਾਣਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਧਰਮਹੇੜੀ ਵਿਖੇ ਸਾਬਕਾ ਕੈਬਨਿਟ ਮੰਤਰੀ ਅਤੇ 'ਆਪ' ਆਗੂ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸੰਬੰਧਿਤ ਕਈ ਆਗੂਆਂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਿਰੋਪਾਓ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਲਈ ਪੂਰੇ ਸਮਰਪਣ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਸੁਰਜੀਤ ਸਿੰਘ ਰੱਖੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਸਮਾਣਾ ਵਿੱਚ ਲਗਾਤਾਰ ਵਧ ਰਿਹਾ 'ਆਪ' ਪਰਿਵਾਰ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ, ਇਤਿਹਾਸਿਕ ਵਿਕਾਸ ਕਾਰਜਾਂ ਅਤੇ ਜਨ-ਕਲਿਆਣਕਾਰੀ ਉਪਰਾਲਿਆਂ 'ਤੇ ਲੋਕਾਂ ਦਾ ਵਿਸ਼ਵਾਸ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਿਹਾ ਹੈ। ਸ. ਰੱਖੜਾ ਨੇ ਕਿਹਾ ਕਿ ਹਲਕਾ ਸਮਾਣਾ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਦੀ ਇਹ ਲੜੀ ਆਉਣ ਵਾਲੇ ਸਮੇਂ ਵਿੱਚ ਵੀ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਨਵੇਂ ਸ਼ਾਮਲ ਹੋਏ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਲੋਕ ਸੇਵਾ ਦੇ ਕਾਰਜਾਂ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਸਾਬਕਾ ਸਰਪੰਚ ਮਹਿਲ ਸਿੰਘ, ਗੁਰਵਿੰਦਰ ਸਿੰਘ ਪੰਚ, ਹਰਮਨ ਸਿੰਘ ਪੰਚ, ਗੁਰਜੰਟ ਸਿੰਘ ਪੰਚ,ਗੁਰਨਾਮ ਸਿੰਘ, ਹਿੰਮਤ ਸਿੰਘ, ਪੰਚ ਬਿਕਰਮ ਸਿੰਘ ਨੰਬਰਦਾਰ ਅੰਗਰੇਜ਼ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ, ਸੁਰਿੰਦਰ ਸਿੰਘ ਚੱਠਾ, ਹਰਪਾਲ ਸਿੰਘ, ਪਰਗਟ ਸਿੰਘ, ਭਗਤ ਸਿੰਘ, ਜੈਪਾਲ ਸਿੰਘ, ਦੀਦਾਰ ਸਿੰਘ,  ਨਿਸ਼ਾਨ ਸਿੰਘ, ਭਗਵੰਤ ਸਿੰਘ, ਇੰਦਰ ਰਾਜਪੂਤ, ਰਾਮ ਦਾਸ, ਜੰਗ ਸਿੰਘ ਵਿਰਕ, ਕਰਨ ਢੀਂਡਸਾ, ਬਲਵਿੰਦਰ ਸਿੰਘ, ਮਨਜੀਤ ਸਿੰਘ, ਭਗਵਾਨ ਦਾਸ, ਭਗਵੰਤ ਸਿੰਘ ਕਾਕਾ,  ਹਰਵਿੰਦਰ ਸਿੰਘ, ਸੇਵਕ ਸਿੰਘ, ਲੱਖਾ ਰਾਮ, ਪੂਰਨ ਸਿੰਘ, ਗੁਰਜੰਟ ਸਿੰਘ, ਮਨਜੀਤ ਸਿੰਘ  ਅਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਮੌਜੂਦ ਸਨ।


PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।