ਨਵੀਂ ਦਿੱਲੀ, 20 ਜੁਲਾਈ — ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਦਿੱਲੀ ਦੇ ਜੰਤਰ-ਮੰਤਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਚੱਲ ਰਹੇ ਸੀ.ਜੇ.ਪੀ. ਧਰਨੇ ਨੂੰ ਆਪਣਾ ਸਮਰਥਨ ਦਿੱਤਾ। ਇਸ ਮੌਕੇ ਉਨ੍ਹਾਂ ਨੇ ਧਰਨੇ 'ਚ ਸ਼ਾਮਲ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ।ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀ ਆਵਾਜ਼ ਉਠਾਉਣ ਦਾ ਅਧਿਕਾਰ ਹੈ ਅਤੇ ਸਰਕਾਰਾਂ ਨੂੰ ਲੋਕਾਂ ਦੀਆਂ ਜਾਇਜ਼ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਲਈ ਖੜ੍ਹੀ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਜਨਤਕ ਮੁੱਦਿਆਂ ਦੇ ਹੱਲ ਲਈ ਸੰਵਾਦ ਅਤੇ ਸਹਿਯੋਗ ਸਭ ਤੋਂ ਵਧੀਆ ਰਸਤਾ ਹੈ ਅਤੇ ਉਮੀਦ ਜਤਾਈ ਕਿ ਸੰਬੰਧਿਤ ਧਿਰਾਂ ਇਸ ਮਾਮਲੇ ਦਾ ਜਲਦ ਹੱਲ ਕੱਢਣਗੀਆਂ। ਹਰਜੋਤ ਸਿੰਘ ਬੈਂਸ ਦੀ ਇਸ ਹਾਜ਼ਰੀ ਨੂੰ ਧਰਨੇ ਵਿੱਚ ਸ਼ਾਮਲ ਲੋਕਾਂ ਵੱਲੋਂ ਵੀ ਸਵਾਗਤ ਕੀਤਾ ਗਿਆ।



0 Comments