ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਸੁਨਾਮ 'ਚ ਰਾਜਾ ਵੜਿੰਗ ਦਾ ਵੱਡਾ ਬਿਆਨ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਨੌਜਵਾਨਾਂ ਦੀ ਜਿੱਤ ਕਰਾਰ, ਪੰਜਾਬ ਦੇ ਸਿੱਖਿਆ ਮੰਤਰੀ ਤੋਂ ਵੀ ਅਸਤੀਫ਼ੇ ਦੀ ਮੰਗ

ਸੰਗਰੂਰ, 25 ਜੁਲਾਈ – ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨਾਂ ਦੇ ਲੰਮੇ ਸੰਘਰਸ਼ ਤੋਂ ਬਾਅਦ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਦੇਸ਼ ਦੇ ਨੌਜਵਾਨਾਂ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੀ ਸਫ਼ਲਤਾ ਲਈ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਸੋਨੀਆ ਗਾਂਧੀ ਵੀ ਵਧਾਈ ਦੇ ਹੱਕਦਾਰ ਹਨ। ਵੜਿੰਗ ਨੇ ਕਿਹਾ ਕਿ 27 ਸਾਲਾਂ ਬਾਅਦ ਪ੍ਰਧਾਨ ਮੰਤਰੀ ਦੇ ਘਰ ਦਾ ਘਿਰਾਓ ਹੋਇਆ ਅਤੇ ਆਖ਼ਰਕਾਰ ਸਰਕਾਰ ਨੂੰ ਝੁਕਣਾ ਪਿਆ।ਸੁਨਾਮ ਵਿਖੇ ਸਫ਼ਾਈ ਸੇਵਕਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਪਹੁੰਚੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਵੀ ਪੇਪਰ ਲੀਕ ਦੇ ਮਾਮਲੇ ਸਾਹਮਣੇ ਆਏ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਆਪਣੇ ਸਿੱਖਿਆ ਮੰਤਰੀ ਦਾ ਅਸਤੀਫ਼ਾ ਲੈਣਾ ਚਾਹੀਦਾ ਹੈ। ਉਨ੍ਹਾਂ ਸਫ਼ਾਈ ਸੇਵਕਾਂ ਨੂੰ “ਰੱਬ ਦੇ ਬੰਦੇ” ਕਰਾਰ ਦਿੰਦਿਆਂ ਕਿਹਾ ਕਿ ਬਰਨਾਲਾ ਵਿੱਚ ਇਨ੍ਹਾਂ ਕਰਮਚਾਰੀਆਂ ਨਾਲ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦਰਿੰਦਗੀ ਭਰਿਆ ਵਤੀਰਾ ਅਪਣਾਇਆ ਗਿਆ ਹੈ।ਵੜਿੰਗ ਨੇ ਕਿਹਾ ਕਿ ਬਰਨਾਲਾ ਘਟਨਾ ਮਾਮਲੇ ਵਿੱਚ ਡੀ.ਐਸ.ਪੀ. ਨੂੰ ਸਸਪੈਂਡ ਕਰਨਾ ਸਿਰਫ਼ ਇੱਕ ਦਿਖਾਵਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ।ਇਸ ਮੌਕੇ ਵਿਧਾਇਕ ਹਰਦਿਆਲ ਸਿੰਘ ਕੰਬੋਜ਼, ਸਾਧੂ ਸਿੰਘ ਧਰਮਸੋਤ, ਦਲਵੀਰ ਸਿੰਘ ਗੋਲਡੀ, ਸੁਰਿੰਦਰਪਾਲ ਸਿੰਘ ਸਿਬੀਆ, ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਰਾਜਿੰਦਰ ਦੀਪਾ, ਮਨਪ੍ਰੀਤ ਮਨੀ ਵੜੈਚ, ਜਗਦੇਵ ਸਿੰਘ ਗਾਗਾ, ਸਨਮੀਕ ਹੈਨਰੀ, ਜਗਦੇਵ ਸਿੰਘ ਸਿੱਧੂ ਦੋਲੇਵਾਲਾ, ਰਿਪਲ ਧਾਲੀਵਾਲ, ਮਲਕੀਤ ਸਿੰਘ ਗੁਰਾਇਆ, ਕਰਮਜੀਤ ਕੌਰ ਮਾਡਲ ਟਾਊਨ ਅਤੇ ਹਰਭਜਨ ਸਿੰਘ ਸਿੱਧੂ ਜਖੇਪਲ ਸਮੇਤ ਕਈ ਕਾਂਗਰਸੀ ਆਗੂ ਹਾਜ਼ਰ ਸਨ।



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।