ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਰੇਲਵੇ ਪ੍ਰੋਜੈਕਟਾਂ ਵਿਚ ਦੇਰੀ ਦੂਰ ਕਰਨ ਲਈ ਬਿੱਟੂ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 23 ਜੁਲਾਈ – ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪੰਜਾਬ ਦੀ ਤਰੱਕੀ ਅਤੇ ਸੂਬੇ ਵਿਚ ਬਿਹਤਰ ਰੇਲਵੇ ਕੁਨੈਕਟੀਵਿਟੀ ਕੇਂਦਰ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਚੱਲ ਰਹੇ ਕਈ ਅਹਿਮ ਰੇਲਵੇ ਪ੍ਰੋਜੈਕਟ ਸੂਬਾ ਸਰਕਾਰ ਵੱਲੋਂ ਲੋੜੀਂਦੀਆਂ ਪ੍ਰਕਿਰਿਆਵਾਂ ਅਤੇ ਮਨਜ਼ੂਰੀਆਂ ਵਿਚ ਹੋ ਰਹੀ ਦੇਰੀ ਕਾਰਨ ਪ੍ਰਭਾਵਿਤ ਹੋ ਰਹੇ ਹਨ।ਬਿੱਟੂ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਲੋਕਾਂ ਨੂੰ ਬਿਹਤਰ ਰੇਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਨਿੱਜੀ ਦਖ਼ਲ ਦੇਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਰੇਲਵੇ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਨਾ ਸਿਰਫ਼ ਯਾਤਰੀਆਂ ਨੂੰ ਸੁਵਿਧਾ ਮਿਲੇਗੀ, ਸਗੋਂ ਉਦਯੋਗ, ਵਪਾਰ ਅਤੇ ਰੁਜ਼ਗਾਰ ਦੇ ਮੌਕੇ ਵੀ ਵਧਣਗੇ। ਬਿੱਟੂ ਨੇ ਆਸ ਜਤਾਈ ਕਿ ਸੂਬਾ ਸਰਕਾਰ ਕੇਂਦਰ ਨਾਲ ਮਿਲ ਕੇ ਇਨ੍ਹਾਂ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ ਲਈ ਲੋੜੀਂਦੇ ਕਦਮ ਚੁੱਕੇਗੀ।




PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।