ਜਲੰਧਰ, 17 ਜੁਲਾਈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰੀ ਪੱਗ ਬੰਨ੍ਹ ਕੇ ਜਲੰਧਰ ਵਿਖੇ ਸਮਾਗਮ ਸਥਾਨ 'ਤੇ ਪਹੁੰਚੇ, ਜਿੱਥੇ ਉਨ੍ਹਾਂ ਦਾ ਲੋਕਾਂ ਵੱਲੋਂ ਭਰਵਾਂ ਅਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਦੇ ਸਟੇਜ 'ਤੇ ਪਹੁੰਚਦੇ ਹੀ ਪੂਰਾ ਮਾਹੌਲ "ਮੋਦੀ ਜ਼ਿੰਦਾਬਾਦ" ਦੇ ਨਾਅਰਿਆਂ ਨਾਲ ਗੂੰਜ ਉੱਠਿਆ।ਇਸ ਮੌਕੇ ਸਮਾਗਮ ਵਿੱਚ ਮੌਜੂਦ ਲੋਕਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਪ੍ਰਧਾਨ ਮੰਤਰੀ ਦਾ ਤਾਲੀਆਂ ਅਤੇ ਨਾਅਰਿਆਂ ਨਾਲ ਸਵਾਗਤ ਕੀਤਾ। ਹਰੀ ਪੱਗ ਵਿੱਚ ਪ੍ਰਧਾਨ ਮੰਤਰੀ ਦਾ ਅੰਦਾਜ਼ ਵੀ ਲੋਕਾਂ ਦੀ ਖਿੱਚ ਦਾ ਕੇਂਦਰ ਬਣਿਆ।ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ ਅਤੇ ਪ੍ਰਸ਼ਾਸਨ ਵੱਲੋਂ ਹਰ ਪੱਖੋਂ ਤਿਆਰੀਆਂ ਕੀਤੀਆਂ ਗਈਆਂ ਸਨ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਵੇਰੇ ਤੋਂ ਹੀ ਚਲਹ-ਪਹਿਲ ਦੇਖਣ ਨੂੰ ਮਿਲ ਰਹੀ ਸੀ।



0 Comments