ਨਵੀਂ ਦਿੱਲੀ, 19 ਜੁਲਾਈ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਗੱਲਬਾਤ ਕਰਕੇ ਰਾਜੌਰੀ ਜ਼ਿਲ੍ਹੇ ਵਿਚ ਭਾਰੀ ਮੀਂਹ ਕਾਰਨ ਬਣੀ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਕਾਰਜਾਂ ਲਈ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਕਈ ਨੀਵੇਂ ਇਲਾਕਿਆਂ ਵਿਚ ਪਾਣੀ ਭਰਨ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰ ਦਿੱਤੇ ਗਏ ਹਨ ਅਤੇ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
.jpg)


0 Comments