ਫਗਵਾੜਾ (ਕਪੂਰਥਲਾ), 26 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਹਰ ਪੱਧਰ ’ਤੇ ਬੁਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਵੱਡੇ ਵਾਅਦੇ ਕਰਕੇ ਧੋਖਾ ਕੀਤਾ ਹੈ ਅਤੇ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਉਹ ਸੜਕਾਂ ’ਤੇ ਉਤਰਣ ਲਈ ਮਜਬੂਰ ਹੋ ਰਹੇ ਹਨ।ਫਗਵਾੜਾ ਵਿਖੇ ਨਵਿਆ ਹੈਂਡਜ਼ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਵਿਸ਼ਾਲ ਖੂਨਦਾਨ ਕੈਂਪ ਵਿੱਚ ਸ਼ਾਮਲ ਹੋਣ ਮੌਕੇ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਕੋਈ ਵੀ ਪੇਪਰ ਲੀਕ ਹੋਣ ’ਤੇ ਸੰਬੰਧਿਤ ਮੰਤਰੀ ਅਸਤੀਫ਼ਾ ਦੇਵੇਗਾ, ਪਰ ਫਾਰਮੇਸੀ ਪੇਪਰ ਲੀਕ ਮਾਮਲੇ ਵਿੱਚ ਅਜੇ ਤੱਕ ਨਾ ਕਿਸੇ ਨੇ ਜ਼ਿੰਮੇਵਾਰੀ ਲਈ ਹੈ ਅਤੇ ਨਾ ਹੀ ਸਰਕਾਰ ਵੱਲੋਂ ਕੋਈ ਸਖ਼ਤ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰ ਦੀ ਕਥਨੀ ਅਤੇ ਕਰਨੀ ਦਾ ਫਰਕ ਸਪੱਸ਼ਟ ਹੋ ਗਿਆ ਹੈ ਅਤੇ ਸਰਕਾਰ ਅਜੇ ਵੀ ਗਹਿਰੀ ਨੀਂਦ ਵਿੱਚ ਸੁੱਤੀ ਹੋਈ ਦਿਖਾਈ ਦੇ ਰਹੀ ਹੈ।ਸੈਣੀ ਨੇ ਹਾਲ ਹੀ ਵਿੱਚ ਆਏ ਐਕਸਾਈਜ਼ ਭਰਤੀ ਪ੍ਰੀਖਿਆ ਦੇ ਨਤੀਜਿਆਂ ’ਤੇ ਵੀ ਸਵਾਲ ਚੁੱਕਦਿਆਂ ਦੋਸ਼ ਲਗਾਇਆ ਕਿ ਨਤੀਜਿਆਂ ਵਿੱਚ ‘ਸਟੇਟ ਬੈਂਕ ਆਫ਼ ਇੰਡੀਆ’, ‘ਜੀਆਰਪੀਐਸ’ ਅਤੇ ‘ਫੋਟੋ’ ਵਰਗੇ ਨਾਮਾਂ ਨੂੰ ਪਾਸ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇੱਕ ਹੀ ਉਮੀਦਵਾਰ ਵੱਲੋਂ ਇਕੋ ਸਮੇਂ ਦੋ ਵੱਖ-ਵੱਖ ਕੇਂਦਰਾਂ ’ਤੇ ਪ੍ਰੀਖਿਆ ਦੇਣ ਦੇ ਮਾਮਲੇ ਸਾਹਮਣੇ ਆਏ ਹਨ, ਜੋ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ।ਉਨ੍ਹਾਂ ਕਿਹਾ ਕਿ ਇਹ ਯੋਗ ਅਤੇ ਮਿਹਨਤੀ ਨੌਜਵਾਨਾਂ ਨਾਲ ਵੱਡਾ ਧੋਖਾ ਹੈ ਅਤੇ ਸਰਕਾਰ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸੱਚਾਈ ਲੋਕਾਂ ਸਾਹਮਣੇ ਲਿਆਉਣੀ ਚਾਹੀਦੀ ਹੈ।
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
©Punjab Lok Samachar | All Rights Reserved

0 Comments