ਨਵੀਂ ਦਿੱਲੀ, 20 ਜੁਲਾਈ – ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਵਿਰੋਧੀ ਧਿਰ ਵੱਲੋਂ ਉਠਾਏ ਜਾ ਰਹੇ ਮੁੱਦਿਆਂ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸੰਸਦ ਸੈਸ਼ਨ ਦਾ ਮੁੱਖ ਉਦੇਸ਼ ਦੇਸ਼ ਦੇ ਮਹੱਤਵਪੂਰਨ ਮਸਲਿਆਂ 'ਤੇ ਵਿਸਥਾਰ ਨਾਲ ਚਰਚਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਮੁੱਦੇ 'ਤੇ ਜਵਾਬਦੇਹ ਹੈ ਅਤੇ ਇਸੇ ਲਈ ਸੰਸਦ ਦਾ ਸੈਸ਼ਨ ਬੁਲਾਇਆ ਜਾਂਦਾ ਹੈ।ਕੰਗਨਾ ਰਣੌਤ ਨੇ ਕਿਹਾ ਕਿ ਭਾਜਪਾ ਚਾਹੁੰਦੀ ਹੈ ਕਿ ਸੰਸਦ ਸੁਚਾਰੂ ਢੰਗ ਨਾਲ ਚੱਲੇ ਅਤੇ ਵਿਰੋਧੀ ਧਿਰ ਆਪਣੇ ਮੁੱਦੇ ਸਦਨ ਅੰਦਰ ਉਠਾਏ। ਉਨ੍ਹਾਂ ਕਿਹਾ ਕਿ ਜੇਕਰ ਸੰਸਦ ਦੀ ਕਾਰਵਾਈ ਵਿਚ ਰੁਕਾਵਟ ਪਾਈ ਜਾਂਦੀ ਹੈ, ਤਾਂ ਇਹ ਠੀਕ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਆਪਣੇ ਕੰਮਕਾਜ ਸਬੰਧੀ ਫ਼ੈਸਲੇ ਕਰਨ ਦਾ ਅਧਿਕਾਰ ਹੈ ਅਤੇ ਉਸ 'ਤੇ ਕਿਸੇ ਤਰ੍ਹਾਂ ਦਾ ਦਬਾਅ ਨਹੀਂ ਬਣਾਇਆ ਜਾ ਸਕਦਾ।ਡੀਐਮਕੇ ਸਬੰਧੀ ਪੁੱਛੇ ਗਏ ਸਵਾਲ 'ਤੇ ਕੰਗਨਾ ਰਣੌਤ ਨੇ ਕਿਹਾ ਕਿ ਹੌਲੀ-ਹੌਲੀ ਸਾਰੇ ਲੋਕ ਭਾਜਪਾ ਅਤੇ ਸਨਾਤਨ ਸੱਭਿਆਚਾਰ ਵੱਲ ਆਉਣਗੇ, ਕਿਉਂਕਿ ਇਹ ਸਾਡੀ ਆਪਣੀ ਸੰਸਕ੍ਰਿਤੀ ਹੈ, ਜਦਕਿ ਬਾਕੀ ਚੀਜ਼ਾਂ ਬਾਹਰੋਂ ਉਧਾਰ ਲਈਆਂ ਗਈਆਂ ਹਨ।



0 Comments