ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਪ੍ਰਧਾਨ ਮੰਤਰੀ ਮੋਦੀ ਨਾਲ ਕੇਵਲ ਸਿੰਘ ਢਿੱਲੋਂ ਦੀ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਨਵੀਂ ਦਿੱਲੀ, 27 ਜੁਲਾਈ – ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਮੁਲਾਕਾਤ ਤੋਂ ਬਾਅਦ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਪੰਜਾਬ ਦੀ ਮੌਜੂਦਾ ਸਥਿਤੀ ਅਤੇ ਵਿਕਾਸ ਨਾਲ ਸੰਬੰਧਿਤ ਹਰ ਮੁੱਦੇ 'ਤੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ 'ਤੇ ਲਿਆ ਕੇ "ਰੰਗਲਾ ਪੰਜਾਬ" ਬਣਾਉਣਾ ਚਾਹੁੰਦੇ ਹਨ। ਢਿੱਲੋਂ ਨੇ ਦਾਅਵਾ ਕੀਤਾ ਕਿ ਜੋ ਪੰਜਾਬ ਕਦੇ ਦੇਸ਼ ਦੇ ਅਗੇਵਾਂ ਸੂਬਿਆਂ ਵਿੱਚ ਸ਼ਾਮਲ ਸੀ, ਉਹ ਹੁਣ ਕਾਫ਼ੀ ਪਿੱਛੇ ਚਲਾ ਗਿਆ ਹੈ ਅਤੇ ਇਸ ਨੂੰ ਮੁੜ ਅੱਗੇ ਲਿਆਉਣ ਲਈ ਡਬਲ ਇੰਜਣ ਸਰਕਾਰ ਦੀ ਲੋੜ ਹੈ।

ਭਾਜਪਾ ਪ੍ਰਧਾਨ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਕਿਸਾਨਾਂ ਦੇ ਮੁੱਦੇ, ਗੈਂਗਸਟਰਵਾਦ, ਨਸ਼ਿਆਂ ਦੀ ਸਮੱਸਿਆ ਅਤੇ ਕਾਨੂੰਨ-ਵਿਵਸਥਾ ਵਰਗੇ ਅਹਿਮ ਵਿਸ਼ਿਆਂ 'ਤੇ ਵੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਅਤੇ ਸੁਰੱਖਿਆ ਨਾਲ ਜੁੜੇ ਮਸਲਿਆਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ।ਢਿੱਲੋਂ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰ ਕੇਂਦਰੀ ਆਗੂਆਂ ਦੇ ਪੰਜਾਬ ਦੌਰਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇੱਕ ਵਾਰ ਫਿਰ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਕੇਂਦਰ ਅਤੇ ਸੂਬੇ ਦੇ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਵਿਕਾਸ ਦੀ ਨਵੀਂ ਦਿਸ਼ਾ ਮਿਲੇਗੀ।



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।