ਲੁਧਿਆਣਾ, 15 ਜੁਲਾਈ – ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਇਕ ਵੱਖਰੇ ਹੀ ਅੰਦਾਜ਼ ਵਿੱਚ ਨਜ਼ਰ ਆਏ। ਉਹ ਆਪਣੇ ਹੱਥਾਂ ਵਿੱਚ ਦਸਤਾਨੇ ਪਾ ਕੇ ਸਿੱਧੇ ਰੇਲਵੇ ਟ੍ਰੈਕ ’ਤੇ ਉਤਰ ਗਏ ਅਤੇ ਉੱਥੇ ਪਏ ਅੰਬ ਦੇ ਛਿਲਕੇ ਸਮੇਤ ਹੋਰ ਕੂੜੇ ਨੂੰ ਆਪਣੇ ਹੱਥਾਂ ਨਾਲ ਚੁੱਕਣਾ ਸ਼ੁਰੂ ਕਰ ਦਿੱਤਾ।ਇਸ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਸਫ਼ਾਈ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਵੀ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ, ਖ਼ਾਸ ਕਰਕੇ ਰੇਲਵੇ ਸਟੇਸ਼ਨਾਂ ਅਤੇ ਟ੍ਰੈਕਾਂ ’ਤੇ ਕੂੜਾ ਨਾ ਸੁੱਟਿਆ ਜਾਵੇ ਅਤੇ ਸਫ਼ਾਈ ਬਣਾਈ ਰੱਖਣ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ।ਬਿੱਟੂ ਦੇ ਇਸ ਕਦਮ ਨੂੰ ਮੌਜੂਦ ਲੋਕਾਂ ਵੱਲੋਂ ਧਿਆਨ ਨਾਲ ਦੇਖਿਆ ਗਿਆ। ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰ ਜਾਂ ਕਰਮਚਾਰੀਆਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਦਾ ਇਹ ਸੰਦੇਸ਼ ‘ਸਵੱਛ ਭਾਰਤ’ ਮੁਹਿੰਮ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦਾ ਹੈ।



0 Comments