ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ, ਕਿਹਾ- ਕਿਸਾਨਾਂ ਦੇ ਡਰ ਨੂੰ ਦੂਰ ਕਰੇ ਸਰਕਾਰ

 

ਨਵੀਂ ਦਿੱਲੀ, 21 ਜੁਲਾਈ - ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸੌਦੇ ਸਬੰਧੀ ਅਮਰੀਕੀ ਪੱਖ ਤੋਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ, ਪਰ ਭਾਰਤ ਸਰਕਾਰ ਵਲੋਂ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।ਹਰਸਿਮਰਤ ਬਾਦਲ ਨੇ ਕਿਹਾ ਕਿ ਕਿਸਾਨਾਂ ਵਿੱਚ ਇਸ ਗੱਲ ਨੂੰ ਲੈ ਕੇ ਗੁੱਸਾ ਅਤੇ ਡਰ ਹੈ ਕਿ ਡੇਅਰੀ, ਫਲਾਂ ਅਤੇ ਅਨਾਜ ਨਾਲ ਜੁੜਿਆ ਇਹ ਸਮਝੌਤਾ ਉਨ੍ਹਾਂ ਦੇ ਹਿਤਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਖੇਤੀ ਕਾਨੂੰਨਾਂ ਵਾਲੀ ਗਲਤੀ ਦੁਬਾਰਾ ਨਹੀਂ ਦੁਹਰਾਉਣੀ ਚਾਹੀਦੀ।ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਲੋਕਾਂ ਨੂੰ ਭਰੋਸੇ ਵਿੱਚ ਨਹੀਂ ਲੈਂਦੀ, ਤਾਂ ਉਨ੍ਹਾਂ ਨੂੰ ਸੜਕਾਂ 'ਤੇ ਉਤਰਨਾ ਪੈ ਸਕਦਾ ਹੈ। ਹਰਸਿਮਰਤ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨਾ ਚਾਹੀਦਾ ਹੈ ਅਤੇ ਵਪਾਰ ਸਮਝੌਤੇ ਬਾਰੇ ਪੂਰੀ ਪਾਰਦਰਸ਼ਤਾ ਵਰਤਣੀ ਚਾਹੀਦੀ ਹੈ।




PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।