ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਰਾਜਾ ਵੜਿੰਗ ਨੂੰ ਬਦਲਣ ਦੀ ਕੋਈ ਚਰਚਾ ਨਹੀਂ, ਕੋਈ ਨੇਤਾ ਨਾਰਾਜ਼ ਨਹੀਂ: ਭੁਪੇਸ਼ ਬਘੇਲ

ਚੰਡੀਗੜ੍ਹ, 11 ਜੁਲਾਈ-ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਚਰਨਜੀਤ ਸਿੰਘ ਚੰਨੀ ਧੜੇ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਰਾਣਾ ਗੁਰਜੀਤ ਸਿੰਘ ਵੱਲੋਂ ਸੱਦਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸਾਰੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਵਿਚਾਰ ਸੁਣੇ।ਭੁਪੇਸ਼ ਬਘੇਲ ਨੇ ਕਿਹਾ ਕਿ ਕਿਸੇ ਵੀ ਆਗੂ ਨੂੰ ਹਾਈ ਕਮਾਂਡ ਦੇ ਫ਼ੈਸਲੇ 'ਤੇ ਕੋਈ ਇਤਰਾਜ਼ ਨਹੀਂ ਹੈ ਅਤੇ ਸਾਰੇ ਆਗੂ ਹਾਈ ਕਮਾਂਡ ਦੇ ਨਾਲ ਖੜ੍ਹੇ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਕੁਝ ਆਗੂਆਂ ਨੇ ਆਪਣੇ ਨੁਕਤੇ ਰੱਖੇ, ਜਿਨ੍ਹਾਂ ਬਾਰੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਹਰ ਇੱਕ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਕਿਸੇ ਵੀ ਆਗੂ ਨੂੰ ਇਹ ਮਹਿਸੂਸ ਨਹੀਂ ਹੋਣਾ ਚਾਹੀਦਾ ਕਿ ਕਿਸੇ ਵੱਡੇ ਨੇਤਾ ਦਾ ਸਮਰਥਨ ਨਾ ਹੋਣ ਕਰਕੇ ਉਸ ਨਾਲ ਨਿਆਂ ਨਹੀਂ ਹੋਵੇਗਾ। ਜੇਕਰ ਕੋਈ ਉਮੀਦਵਾਰ ਜਿੱਤਣ ਦੀ ਸਮਰੱਥਾ ਰੱਖਦਾ ਹੈ ਤਾਂ ਉਸ ਨੂੰ ਟਿਕਟ ਜ਼ਰੂਰ ਦਿੱਤੀ ਜਾਵੇਗੀ।ਭੁਪੇਸ਼ ਬਘੇਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਕਾਂਗਰਸ ਵਿੱਚ ਕੋਈ ਨਾਰਾਜ਼ਗੀ ਨਹੀਂ ਹੈ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਦਲਣ ਬਾਰੇ ਕੋਈ ਚਰਚਾ ਨਹੀਂ ਹੋਈ।






PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।