ਨਵੀਂ ਦਿੱਲੀ, 14 ਜੁਲਾਈ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦਿੱਲੀ ਵਿਖੇ ਆਯੋਜਿਤ 'ਭਾਰਤ ਟੈਕਸਟਾਈਲ ਐਕਸਪੋ' ਦੌਰਾਨ ਦੇਸ਼-ਵਿਦੇਸ਼ ਦੇ ਉਦਯੋਗਪਤੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਅੱਜ 'ਈਜ਼ ਆਫ਼ ਡੂਇੰਗ ਬਿਜ਼ਨਸ' ਦੇ ਮਾਮਲੇ ਵਿਚ ਦੇਸ਼ ਭਰ ਵਿਚ ਪਹਿਲੇ ਨੰਬਰ 'ਤੇ ਹੈ ਅਤੇ ਸੂਬਾ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਪ੍ਰਦਾਨ ਕਰ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 'ਹਰਾ ਸਟੈਂਪ ਪੇਪਰ' ਅਤੇ ਨਿਰਵਿਘਨ ਬਿਜਲੀ ਸਪਲਾਈ ਵਰਗੀਆਂ ਸਹੂਲਤਾਂ ਰਾਹੀਂ ਉਦਯੋਗਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਹੁਣ ਤੱਕ 2 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ, ਜਿਸ ਨਾਲ ਲਗਭਗ 5 ਲੱਖ ਨਵੇਂ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ।ਭਗਵੰਤ ਮਾਨ ਨੇ ਕਿਹਾ ਕਿ ਮੋਹਾਲੀ ਤੇਜ਼ੀ ਨਾਲ ਦੇਸ਼ ਦੀ ਅਗਲੀ 'ਸਿਲੀਕਾਨ ਵੈਲੀ' ਵਜੋਂ ਉਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਾਰੋਬਾਰੀਆਂ ਨੂੰ ਸੂਬੇ ਦੀ ਤਰੱਕੀ ਦੇ ਅਹਿਮ ਭਾਈਵਾਲ ਅਤੇ ਆਪਣੇ ਪਰਿਵਾਰ ਦਾ ਹਿੱਸਾ ਮੰਨਦੀ ਹੈ ਅਤੇ ਉਨ੍ਹਾਂ ਲਈ ਹਰ ਸੰਭਵ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ|



0 Comments