ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

E20 ਪੈਟਰੋਲ ਮਾਮਲੇ 'ਤੇ ਭਗਵੰਤ ਮਾਨ ਦਾ ਕੇਂਦਰ 'ਤੇ ਨਿਸ਼ਾਨਾ, ਲੋਕਾਂ ਨੂੰ ਪਟੀਸ਼ਨ ਸਾਈਨ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 16 ਜੁਲਾਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ E20 ਪੈਟਰੋਲ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਟਵੀਟ ਕਰਦਿਆਂ ਕਿਹਾ ਕਿ ਮੋਟਰਸਾਈਕਲ ਤੋਂ ਲੈ ਕੇ ਹੋਰ ਵਾਹਨਾਂ ਤੱਕ, ਅੱਜ ਕਈ ਲੋਕ E20 ਪੈਟਰੋਲ ਕਾਰਨ ਗੱਡੀਆਂ ਬੰਦ ਪੈਣ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਇਸ ਮਾਮਲੇ 'ਤੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਦੋ ਅਹਿਮ ਮੰਗਾਂ ਰੱਖੀਆਂ ਹਨ। ਪਹਿਲੀ ਮੰਗ ਇਹ ਹੈ ਕਿ ਲੋਕਾਂ ਨੂੰ ਸ਼ੁੱਧ ਪੈਟਰੋਲ ਅਤੇ E20 ਪੈਟਰੋਲ ਵਿਚੋਂ ਆਪਣੀ ਪਸੰਦ ਮੁਤਾਬਕ ਚੋਣ ਕਰਨ ਦਾ ਅਧਿਕਾਰ ਦਿੱਤਾ ਜਾਵੇ, ਜਦਕਿ ਦੂਜੀ ਮੰਗ E20 ਪੈਟਰੋਲ ਦੀਆਂ ਕੀਮਤਾਂ ਵਿੱਚ ਤੁਰੰਤ ਕਟੌਤੀ ਕਰਨ ਦੀ ਹੈ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੱਕ ਲੋਕਾਂ ਦੀ ਆਵਾਜ਼ ਪਹੁੰਚਾਉਣ ਲਈ ਹਰ ਇੱਕ ਵੋਟ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਇਸ ਮੁਹਿੰਮ ਨਾਲ ਜੁੜਦੇ ਹੋਏ ਆਨਲਾਈਨ ਪਟੀਸ਼ਨ 'ਤੇ ਦਸਤਖ਼ਤ ਕਰ ਚੁੱਕੇ ਹਨ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ stopE20petrol.com 'ਤੇ ਜਾ ਕੇ ਆਪਣੇ ਹੱਕ ਲਈ ਆਵਾਜ਼ ਉਠਾਉਣ।ਮੁੱਖ ਮੰਤਰੀ ਨੇ ਇਸ ਮੁੱਦੇ ਨੂੰ ਲੋਕਾਂ ਨਾਲ ਜੁੜਿਆ ਹੋਇਆ ਦੱਸਦਿਆਂ ਕਿਹਾ ਕਿ ਜਨਤਾ ਨੂੰ ਆਪਣੀ ਪਸੰਦ ਦਾ ਇੰਧਨ ਚੁਣਨ ਦਾ ਹੱਕ ਮਿਲਣਾ ਚਾਹੀਦਾ ਹੈ ਅਤੇ ਇਸ ਸਬੰਧੀ ਕੇਂਦਰ ਸਰਕਾਰ ਨੂੰ ਜਲਦ ਫ਼ੈਸਲਾ ਕਰਨਾ ਚਾਹੀਦਾ ਹੈ।







PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।