ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਅਮਰੀਕਾ ਨਾਲ ਜੁੜੇ ਜਬਰੀ ਵਸੂਲੀ ਮਾਮਲੇ 'ਚ ਸਾਬਕਾ SHO ਗੁਰਜਿੰਦਰਜੀਤ ਸਿੰਘ ਨਾਗਰਾ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ

 ਟਾਂਡਾ ਉੜਮੁੜ (ਹੁਸ਼ਿਆਰਪੁਰ), 18 ਜੁਲਾਈ - ਟਾਂਡਾ ਉੜਮੁੜ ਦੇ ਸਾਬਕਾ ਥਾਣਾ ਮੁੱਖੀ (ਐੱਸ.ਐੱਚ.ਓ.) ਗੁਰਜਿੰਦਰਜੀਤ ਸਿੰਘ ਨਾਗਰਾ ਨੂੰ ਅਮਰੀਕਾ ਨਾਲ ਜੁੜੇ ਕਥਿਤ ਜਬਰੀ ਵਸੂਲੀ ਮਾਮਲੇ ਦੀ ਜਾਂਚ ਦੌਰਾਨ ਐੱਸ.ਪੀ. (ਦਿਹਾਤੀ) ਜਲੰਧਰ ਦੀ ਰਿਪੋਰਟ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਅੱਜ ਦਸੂਹਾ ਸਿਵਲ ਕੋਰਟ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਨਾਗਰਾ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ।ਮਾਮਲੇ ਅਨੁਸਾਰ, ਟਾਂਡਾ ਉੜਮੁੜ ਦੇ ਪਿੰਡ ਮਿਆਣੀ ਦੇ ਬਲਵਿੰਦਰ ਸਿੰਘ ਕਤਲ ਕੇਸ ਵਿਚ ਨਾਮਜ਼ਦ ਵਿਅਕਤੀਆਂ ਨੂੰ ਕੇਸ ਵਿਚੋਂ ਬਾਹਰ ਕੱਢਣ ਦੇ ਨਾਂ 'ਤੇ ਲਗਭਗ 4 ਕਰੋੜ ਰੁਪਏ ਦੀ ਕਥਿਤ ਜਬਰੀ ਵਸੂਲੀ ਕੀਤੀ ਗਈ ਸੀ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਗੁਰਜਿੰਦਰਜੀਤ ਸਿੰਘ ਨਾਗਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਪੁਲਿਸ ਵੱਲੋਂ ਦਰਜ ਐੱਫ.ਆਈ.ਆਰ. ਨੰਬਰ 20 ਮਿਤੀ 16 ਜਨਵਰੀ 2026, ਥਾਣਾ ਟਾਂਡਾ, ਹੁਸ਼ਿਆਰਪੁਰ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 13 ਅਤੇ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀ ਧਾਰਾ 308 ਤਹਿਤ ਨਾਗਰਾ ਨੂੰ ਨਾਮਜ਼ਦ ਕੀਤਾ ਗਿਆ ਹੈ।ਦੂਜੇ ਪਾਸੇ, ਨਾਗਰਾ ਦੇ ਵਕੀਲ ਸੰਦੀਪ ਸ਼ਰਮਾ ਨੇ ਅਦਾਲਤ ਵਿਚ ਦਲੀਲ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਮੁਅੱਕਲ ਨੂੰ ਬਿਨਾਂ ਕਿਸੇ ਠੋਸ ਸਬੂਤ ਅਤੇ ਪੱਕੇ ਤੱਥਾਂ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਅਦਾਲਤ ਵੱਲੋਂ ਹੁਣ ਮਾਮਲੇ ਦੀ ਅਗਲੀ ਸੁਣਵਾਈ ਪੁਲਿਸ ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਕੀਤੀ ਜਾਵੇਗੀ।






PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।