ਪਾਕਿਸਤਾਨ 16 ਅਗਸਤ (ਬਿਊਰੋ ਰਿਪੋਰਟ): ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਦਾਲਬੰਦਿਨ ਵਿੱਚ ਸ਼ਨੀਵਾਰ ਨੂੰ 4.0 ਤੀਬਰਤਾ ਦਾ ਭੂਚਾਲ ਆਇਆ। ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ ਮੁਤਾਬਕ ਭੂਚਾਲ 35 ਕਿਲੋਮੀਟਰ ਦੀ ਡੂੰਘਾਈ ’ਤੇ ਦਰਜ ਕੀਤਾ ਗਿਆ ਅਤੇ ਇਸ ਦਾ ਕੇਂਦਰ ਦਾਲਬੰਦਿਨ ਤੋਂ ਲਗਭਗ 100 ਕਿਲੋਮੀਟਰ ਦੱਖਣ-ਪੱਛਮ ਵੱਲ ਸੀ।ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਭੂਚਾਲ ਕਾਰਨ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਪਾਕਿਸਤਾਨ ਵਿੱਚ ਪਿਛਲੇ ਕੁਝ ਮਹੀਨਿਆਂ ਦੌਰਾਨ ਵੀ ਕਈ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।ਭੂਗੋਲਿਕ ਸਥਿਤੀ ਦੇ ਕਾਰਨ ਪਾਕਿਸਤਾਨ ਭੂਚਾਲ ਦੀ ਦ੍ਰਿਸ਼ਟੀ ਨਾਲ ਸੰਵੇਦਨਸ਼ੀਲ ਦੇਸ਼ ਹੈ, ਕਿਉਂਕਿ ਇੱਥੇ ਭਾਰਤੀ ਅਤੇ ਯੂਰੇਸ਼ੀਅਨ ਟੈਕਟੋਨਿਕ ਪਲੇਟਾਂ ਆਪਸ ਵਿੱਚ ਟਕਰਾਉਂਦੀਆਂ ਹਨ।
.jpg)

0 Comments