ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਸੁਰਜੀਤ ਸਿੰਘ ਰੱਖੜਾ ਨੇ ‘ਲੋਕ ਮਿਲਣੀ’ ਦੌਰਾਨ ਪੰਜਲੈਂਡ ਕਲੋਨੀ ਦੇ ਵਿਕਾਸ ਲਈ 5 ਲੱਖ ਰੁਪਏ ਦਾ ਚੈੱਕ ਕੀਤਾ ਭੇਂਟ

ਲੋਕ ਮਿਲਣੀ’ ਤਹਿਤ ਪੰਜਲੈਂਡ ਕਲੋਨੀ ਪਹੁੰਚੇ ਸੁਰਜੀਤ ਸਿੰਘ ਰੱਖੜਾ, ਵਿਕਾਸ ਕਾਰਜਾਂ ਲਈ ਦਿੱਤੇ 5 ਲੱਖ ਰੁਪਏ

ਪਟਿਆਲਾ, 27 ਅਗਸਤ - ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ‘ਪੰਜਾਬ ਦਾ ਇੱਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਲੋਕ ਮਿਲਣੀ ਮੁਹਿੰਮ ਤਹਿਤ ਹਲਕਾ ਸਮਾਣਾ ਦੇ ਪਿੰਡ ਰੌਣੀ ਦੀ ਪੰਜਲੈਂਡ ਕਲੋਨੀ ਵਿਖੇ ਪਹੁੰਚ ਕੇ ਸਥਾਨਕ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਇਲਾਕੇ ਦੇ ਵਿਕਾਸ ਨਾਲ ਸਬੰਧਤ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।ਇਸ ਦੌਰਾਨ ਸ. ਰੱਖੜਾ ਨੇ ਕਲੋਨੀ 'ਚ ਹੋਣ ਵਾਲੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਅਮਲੀ ਰੂਪ ਦੇਣਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ।ਸ. ਰੱਖੜਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਨੌਕਰੀਆਂ, ਕਿਸਾਨਾਂ ਲਈ ਨਹਿਰੀ ਪਾਣੀ, ਨਿਰਵਿਘਨ ਤੇ ਦਿਨ 'ਚ ਬਿਜਲੀ ਸਪਲਾਈ ਅਤੇ 600 ਯੂਨਿਟ ਤੱਕ ਮੁਫ਼ਤ ਘਰੇਲੂ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ, ਲੋੜਵੰਦ ਪਰਿਵਾਰਾਂ ਪੋਸ਼ਟਿਕ ਰਾਸ਼ਨ ਮਹੱਈਆ ਕਰਵਾਉਣ ਲਈ ਮੇਰੀ ਰਸੋਈ ਯੋਜਨਾ ਤਹਿਤ ਰਾਸ਼ਨ ਕਿੱਟਾਂ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਬਜ਼ੁਰਗਾਂ ਲਈ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮਾਵਾਂ ਧੀਆਂ ਦੇ ਸਤਿਕਾਰ ਵਜੋਂ 1000-1500 ਦੀ ਰਾਸ਼ੀ ਅਤੇ ਹੋਰ ਲੋਕ-ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਯੋਜਨਾ ਦਾ ਲਾਭ ਸੂਬੇ ਦੇ ਹਰ ਲੋੜਵੰਦ ਤੱਕ ਪਹੁੰਚੇ ਅਤੇ ਪੰਜਾਬ ਨੂੰ ਵਿਕਾਸ ਤੇ ਖੁਸ਼ਹਾਲੀ ਦੀ ਨਵੀਂ ਰਾਹ ’ਤੇ ਅੱਗੇ ਲਿਜਾਇਆ ਜਾਵੇ।ਇਸ ਮੌਕੇ ਪ੍ਰਧਾਨ ਜਸਜੀਤ ਕੌਰ, ਜਤਿੰਦਰ ਪਾਲ ਸਿੰਘ, ਸੁੱਖੀ ਗਿੱਲ, ਐਡਵੋਕੇਟ ਸਰਬਜੀਤ ਵੜੈਚ, ਬੌਬੀ ਸੰਧੂ, ਸਰਬਦੀਪ ਸਿੰਘ, ਸੁਖਵਿੰਦਰ ਚੌਹਾਨ, ਗੁਰਜੀਤ ਗਰੇਵਾਲ, ਹਰਪਾਲ ਸਿੰਘ, ਅਵਤਾਰ ਸਿੰਘ ਅਤੇ ਹੋਰ 'ਆਪ' ਵਰਕਰ ਤੇ ਸਥਾਨਕ ਵਾਸੀ ਹਾਜ਼ਰ ਸਨ।




©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।