ਫਿਰੋਜ਼ਪੁਰ 15 ਅਗਸਤ (ਤਰਨਵੀਰ ਸਿੰਘ) - ਪੰਜਾਬ ਅਤੇ ਚੰਡੀਗੜ੍ਹ ਵਿੱਚ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਚੰਡੀਗੜ੍ਹ ਦੇ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿੱਚ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿਰੰਗਾ ਲਹਿਰਾਇਆ ਅਤੇ ਆਜ਼ਾਦੀ ਦਿਹਾੜੇ ਦੀਆਂ ਰਸਮਾਂ ਵਿੱਚ ਹਿੱਸਾ ਲਿਆ। ਇਸੇ ਤਰ੍ਹਾਂ ਪੰਜਾਬ ਦੇ ਫਿਰੋਜ਼ਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਂਟ ਬੋਰਡ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ। ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਹੁਸੈਨੀਵਾਲਾ ਵਿਖੇ ਸ਼ਹੀਦ ਸਮਾਰਕ ਪਹੁੰਚੇ, ਜਿੱਥੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਪੰਜਾਬੀਆਂ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਦੌਰਾਨ ਪੰਜਾਬੀਆਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਅਤੇ ਦੇਸ਼ ਦੀ ਵੰਡ ਵੇਲੇ ਸਭ ਤੋਂ ਵੱਡੀ ਕੀਮਤ ਵੀ ਪੰਜਾਬੀਆਂ ਨੇ ਹੀ ਚੁਕਾਈ ਸੀ।
.jpeg)

0 Comments